Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ‘ਤੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੇ ਸੱਦੇ ‘ਤੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਗੜਸ਼ੰਕਰ,6 ਅਗਸਤ (ਅਸ਼ਵਨੀ ਸ਼ਰਮਾ)

: ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਮੁੱਖ ਮੰਤਰੀ ਦੁਆਰਾ ਮੀਟਿੰਗਾਂ ਦੇ ਕੇ ਵਾਰ ਵਾਰ ਮੁਕਰਨ ਦੇ ਖਿਲਾਫ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਣ ਦੇ ਸੱਦੇ ਤਹਿਤ ਸਥਾਨਕ ਗੜਸ਼ੰਕਰ ਵਿਖੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਦੀ ਇਕਾਈ ਵੱਲੋਂ ਮੱਖਣ ਸਿੰਘ ਮੋਇਲਾ ਵਾਹਿਦਪੁਰ,ਮੁਕੇਸ਼ ਕੁਮਾਰ,ਅਮਰੀਕ ਸਿੰਘ,ਸਰੂਪ ਚੰਦ, ਸੁਖਦੇਵ ਡਾਨਸੀਵਾਲ, ਬਲਵੀਰ ਖਾਨਪੁਰੀ,ਪਵਨ ਗੋਇਲ,ਸ਼ਰਮੀਲਾ ਰਾਣੀ ਦੀ ਅਗਵਾਈ ਵਿੱਚ ਸਥਾਨਕ ਬੱਸ ਅੱਡੇ ‘ਤੇ ਰੋਸ ਰੈਲੀ ਕਰਨ ਉਪਰੰਤ ਕੋਰਟ ਕੰਪਲੈਕਸ ਅੱਗੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ। ਇਸ ਵੇਲੇ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਅਤੇ ਵਿਦੇਸ਼ੀ ਕਾਰਪੋਰੇਟਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਧੜੱਲੇ ਨਾਲ ਲਾਗੂ ਕੀਤੀਆਂ ਜਾ ਰਹੀਆਂ ਆਰਥਿਕ ਨੀਤੀਆਂ ਕਾਰਨ ਵੱਖ-ਵੱਖ ਤਬਕਿਆਂ ਦਾ ਜੀਉਣਾ ਦੁੱਬਰ ਹੋਇਆ ਪਿਆ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਪੇਂਡੂ ਭੱਤਾ, ਪੁਰਾਣੀ ਪੈਨਸ਼ਨ ਸਕੀਮ, ਨਵੇਂ ਮੁਲਾਜ਼ਮਾਂ ‘ਤੇ ਪੰਜਾਬ ਸਕੇਲ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ, ਪੇ ਕਮਿਸ਼ਨ ਦਾ ਬਕਾਇਆ, ਪੈਨਸ਼ਨਰਾਂ ਤੇ 2.59 ਦਾ ਗੁਣਾਂਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ ਜਿਸ ਖਿਲਾਫ ਲੋਕਾਂ ਵਿੱਚ ਵੱਡੇ ਪੱਧਰ ਤੇ ਰੋਸ ਹੈ, ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਹਨਾਂ ਮੰਗਾਂ ਨੂੰ ਮੰਨਣ ਲਈ ਗੱਲਬਾਤ ਦਾ ਰਸਤਾ ਨਾ ਅਪਣਾਇਆ ਤਾਂ ਜਥੇਬੰਦੀਆਂ ਜਿਮਨੀ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣਗੀਆਂ।
ਇਸ ਵੇਲੇ ਸਾਂਝੇ ਫਰੰਟ ਦੇ ਆਗੂਆਂ ਸ਼ਿੰਗਾਰਾ ਰਾਮ ਭੱਜਲ, ਬਲਵੰਤ ਰਾਮ ਰਾਜਕੁਮਾਰ, ਜਗਦੀਸ਼ ਰਾਏ, ਬਲਜਿੰਦਰ ਸਿੰਘ, ਸੰਦੀਪ ਕੁਮਾਰ, ਨਰੇਸ਼ ਕੁਮਾਰ,ਅਸ਼ਵਨੀ ਕੁਮਾਰ ਰਾਣਾ,ਮਨਜੀਤ ਬੰਗਾ,ਸੱਤਪਾਲ ਕਲੇਰ, ਹੰਸਰਾਜ ਗੜਸ਼ੰਕਰ, ਸਤਪਾਲ ਮਿਨਹਾਸ, ਪਰਮਿੰਦਰ ਪੱਖੋਵਾਲ, ਜਸਵੀਰ ਕੁਮਾਰ, ਲਖਵਿੰਦਰ ਸਿੰਘ, ਜੇਪੀਐਮ ਓ ਦੇ ਆਗੂ ਰਾਮ ਜੀ ਦਾਸ ਚੌਹਾਨ, ਨਿਰਮਲ ਕੌਰ ਜਸਵਿੰਦਰ ਕੌਰ, ਸ਼ਸ਼ੀ ਬਾਲਾ, ਰਾਮ ਨਿਰੰਜਨਜੋਤ ਸਿੰਘ ਚਾਂਦਪੁਰਰੁੜਕੀ ,ਪ੍ਰਦੀਪ ਸਿੰਘ, ਗੁਰਮੇਲ ਸਿੰਘ, ਅਮਰਜੀਤ ਬੰਗੜ, ਨਰੇਸ਼ ਕੁਮਾਰ, ਪ੍ਰਦੀਪ ਕੁਮਾਰ ਗੁਰੂ, ਨਿਤਨ,ਰਾਜਦੀਪ, ਗੁਰਪ੍ਰੀਤ ਸਿੰਘ, ਆਦਿ ਨੇ ਸੰਬੋਧਨ ਕੀਤਾ।