Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ

ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ

ਦਸੂਹਾ, 6 ਅਗਸਤ (ਚੌਧਰੀ) 
: ਪੰਜਾਬ ਸਰਕਾਰ ਵੱਲੋਂ ਕੰਢੀ ਇਲਾਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੀ.ਐਚ.ਸੀ ਕਮਾਹੀ ਦੇਵੀ ਅਤੇ ਸੀ. ਐਚ.ਸੀ ਹਾਜੀਪੁਰ ਅਧੀਨ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਚਮੂਹੀ ਦਾ ਉਦਘਾਟਨ  ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਕੰਡੀ ਇਲਾਕੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਬਹੁਤ ਜਿਆਦਾ ਸੰਵੇਦਨਸ਼ੀਲ ਹੈ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਅਨੁਸਾਰ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਹੋਰ ਜ਼ਿਆਦਾ ਬਿਹਤਰ ਬਣਾਉਣ ਅਤੇ ਭਵਿੱਖ ਵਿਚ ਆਪਣੀਆਂ ਬਾਕੀ ਦੀਆਂ ਗਾਰੰਟੀਆਂ ਵੀ ਜਲਦੀ ਹੀ ਪੂਰੀਆਂ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਐਸ.ਐਮ.ਓ ਹਾਜੀਪੁਰ ਡਾਕਟਰ ਹਰਮਿੰਦਰ ਸਿੰਘ ਅਤੇ ਐਸ.ਐਮ.ਓ ਕਮਾਹੀ ਦੇਵੀ ਡਾਕਟਰ ਅਨੂਪ ਇੰਦਰ ਮਠੋਨ ਨੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ  ਦੱਸਿਆ ਕਿ ਆਮ ਆਦਮੀ ਕਲੀਨਿਕ ਦੇ ਖੁੱਲ੍ਹ ਜਾਣ ਨਾਲ ਹੁਣ ਕੰਢੀ ਇਲਾਕੇ ਦੇ ਲੋਕਾਂ ਨੂੰ ਆਪਣਾ ਇਲਾਜ ਕਰਵਾਉਣ ਲਈ ਖੱਜਲ-ਖਵਾਰ ਹੋਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਆਮ ਆਦਮੀ ਕਲੀਨਿਕ ਵਿਚ ਮੈਡੀਕਲ ਅਫਸਰ ਸਾਹਿਬਾਨ, ਫਾਰਮਾਸਿਸਟ, ਲੈਬ ਟੈਕਨੀਸ਼ਨ ਅਤੇ ਕਲੀਨਿਕਲ ਅਸਿਸਟੈਂਟ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਐਚ. ਆਈ ਰਾਕੇਸ਼ ਕੁਮਾਰ, ਐਚ. ਆਈ ਰਵਿੰਦਰ ਕੁਮਾਰ, ਐਲ. ਐਚ. ਵੀ ਪਰਮਜੀਤ ਕੌਰ, ਐਚ. ਆਈ ਸਦਾਨੰਦ,  ਸੁਰਿੰਦਰ ਸਿੰਘ ਰੰਧਾਵਾ, ਜਰਨਲ ਸੈਕਟਰੀ ਕਿਸ਼ੋਰੀ ਲਾਲ ਸ਼ਰਮਾ, ਮਧੂ ਸੁਮਨ, ਆਈ. ਜੀ ਰਣਜੋਤ ਸਿੰਘ, ਜਤਿੰਦਰ ਕੁਮਾਰ ਆਦਿ ਸੱਜਣ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

error: copy content is like crime its probhihated