Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 7 ਅਗਸਤ (PPT NEWS) 

–ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ- ਨਿਰਦੇਸ਼

–ਹਿਮਾਚਲ ਤੇ ਹੁਸ਼ਿਆਰਪੁਰ ਤੋਂ ਆਉਣ ਵਾਲੇ ਭਾਰੀ ਵਾਹਨਾਂ ਤੇ ਟਿੱਪਰਾਂ ਦਾ ਰੂਟ ਕੀਤਾ ਡਾਈਵਰਟ

–ਕਿਹਾ,ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਸਥਾਈ ਪਖ਼ਾਨੇ, ਡਸਟਬਿਨ, ਸਿਹਤ ਸੁਵਿਧਾਵਾਂ,ਟ੍ਰੈਫਿਕ ਕੰਟਰੋਲ,ਫਾਇਰ ਬ੍ਰਿਗੇਡ, ਐਂਬੂਲੈਂਸ ਤੋਂ ਇਲਾਵਾ ਹੋਰ ਕਈ ਸੁਵਿਧਾਵਾਂ ਸਬੰਧੀ ਕੀਤੇ ਗਏ ਵਿਸ਼ੇਸ਼ ਇੰਤਜ਼ਾਮ

–ਲੰਗਰ ਕਮੇਟੀਆਂ ਨੂੰ ਸਾਫ-ਸਫਾਈ ਤੇ ਟ੍ਰੈਫਿਕ ਨੂੰ ਸੁਚਾਰੂ ਰੱਖਣ ‘ਚ ਸਹਿਯੋਗ ਦੇਣ ਦੀ ਕੀਤੀ ਅਪੀਲ

–ਸ਼ਰਧਾਲੂਆਂ ਵੱਲੋਂ ਦਰਸ਼ਨਾਂ ਲਈ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸੰਯੁਕਤ ਰੂਪ ਨਾਲ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਦਿਆਂ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ  ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਰਧਾਲੂਆਂ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਿਲਾਇੰਸ ਇੰਡਸਟਰੀ ਦੇ ਨਾਲ ਬਣਾਏ ਗਏ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦਾ ਨੰਬਰ 01882-290934 ਹੈ। ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਉਕਤ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵੱਲੋਂ ਅਸਥਾਈ ਪਖ਼ਾਨੇ, ਡਸਟਬਿਨ, ਦਵਾਈਆਂ, ਫਾਇਰ ਬ੍ਰਿਗੇਡ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫਿਕ ਕੰਟਰੋਲ ਅਤੇ ਸਾਫ-ਸਫਾਈ ਲਈ ਵੀ ਟੀਮਾਂ ਤਾਇਨਾਤ ਹਨ। ਉਨ੍ਹਾਂ ਲੰਗਰ ਕਮੇਟੀਆਂ ਨਾਲ ਵੀ ਸਫਾਈ ਵਿਵਸਥਾ ਬਣਾਈ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ‘ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ‘ਤੇ ਮਾਤਾ ਦੇ ਦਰਸ਼ਨਾਂ ਲਈ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨ ਅਤੇ ਟਿੱਪਰਾਂ ਨੂੰ ਹਿਮਾਚਲ ਤੋਂ ਡਾਈਵਰਟ ਕਰ ਦਿੱਤਾ ਜਾਵੇਗਾ ਅਤੇ ਹੁਸ਼ਿਆਰਪੁਰ ਤੋਂ ਜਾਣ ਵਾਲੇ ਭਾਰੀ ਵਾਹਨਾਂ ਅਤੇ ਟਿਪਰਾਂ ਨੂੰ ਭੰਗੀ ਚੋਅ ਤੋਂ ਡਾਇਵਰਟ ਕਰਦੇ ਹੋਏ ਊਨਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐਸ.ਪੀ ਮਨੋਜ ਠਾਕੁਰ, ਡੀ.ਐਸ ਪੀ ਅਮਰਨਾਥ, ਸੰਦੀਪ ਸ਼ਰਮਾ ਵੀ ਮੌਜੂਦ ਸਨ।