Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਅਫੀਮ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਅਫੀਮ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 8 ਅਗਸਤ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ , ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਉੱਚੀ ਬੱਸੀ ਤੋ ਟੇਰਕਿਆਣਾ ਆਦਿ ਨੂੰ ਜਾ ਰਿਹਾ ਸੀ ਤਾ ਜਦ ਪੁਲਿਸ ਪਾਰਟੀ ਪਿੰਡ ਬਾਜਾ ਚੱਕ ਚੋਂਕ ਨਜਦੀਕ ਪੁੱਜੀ ਤਾ ਸਾਹਮਣੇ ਤੋ ਇਕ ਮੋਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਦਵਿੰਦਰ ਸਿੰਘ ਪੁੱਤਰ ਰਮੇਸ਼ ਲਾਲ ਵਾਸੀ ਬਾਜਾ ਚੱਕ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ। ਜੋ ਦਵਿੰਦਰ ਸਿੰਘ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 150 ਗ੍ਰਾਮ ਅਫੀਮ ਬ੍ਰਾਮਦ ਹੋਈ । ਜਿਸ ਤੇ ਦਵਿੰਦਰ ਸਿੰਘ ਉਕਤ ਖਿਲਾਫ ਮੁੱਕਦਮਾ ਨੰਬਰ 169 ਮਿਤੀ 07-08-2024 ਅ/ਧ 18-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ।