Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ “ਸਾਂਭ ਲਓ ਮਾਪੇ ਰੱਬ ਮਿਲ ਜਾਊ ਆਪੇ” ਦੇ ਸਲੋਗਨ ਹੇਠ ਸੈਮੀਨਾਰ ਕਰਵਾਇਆ ਗਿਆ

ਕੇ.ਐਮ.ਐਸ ਕਾਲਜ ਵਿਖੇ “ਸਾਂਭ ਲਓ ਮਾਪੇ ਰੱਬ ਮਿਲ ਜਾਊ ਆਪੇ” ਦੇ ਸਲੋਗਨ ਹੇਠ ਸੈਮੀਨਾਰ ਕਰਵਾਇਆ ਗਿਆ

ਦਸੂਹਾ 9 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਮਾਨਯੋਗ ਅਭਿਨਾਸ਼ ਰਾਇ ਖੰਨਾ ਸਾਬਕਾ ਪਾਰਲੀਮੈਂਟ ਮੈਂਬਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੈਮੀਨਾਰ ਦੀ ਸ਼ੁਰੂਆਤ ਜੋਤੀ ਪ੍ਰਜਲਿਤ ਕਰਕੇ ਕੀਤੀ ਗਈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮਾਨਯੋਗ ਅਭਿਨਾਸ਼ ਰਾਇ ਖੰਨਾ ਨੇ “ਸਾਂਭ ਲਓ ਮਾਪੇ, ਰੱਬ ਮਿਲ ਜਾਊ ਆਪੇ” ਦੇ ਸਲੋਗਨ ਹੇਠ ਵਿਦਿਆਰਥੀਆਂ ਨੂੰ ਬਜ਼ੁਰਗਾਂ ਅਤੇ ਮਾਪਿਆਂ ਪ੍ਰਤੀ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਵਿਦਿਆਰਥੀਆਂ ਨੂੰ 24 ਘੰਟਿਆ ਵਿੱਚੋਂ ਵੱਧ ਤੋਂ ਵੱਧ ਸਮਾਂ ਆਪਣੇ ਮਾਪਿਆਂ ਨੂੰ ਦੇਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਆਪਣੇ ਜੀਵਨ ਵਿੱਚ ਵਿਚਰੀਆਂ ਹੋਈਆਂ ਘਟਨਾਵਾਂ ਦਾ ਪ੍ਰਤੀਰੂਪ ਦੇ ਕੇ ਵਿਦਿਆਰਥੀਆਂ ਨੂੰ ਇਕੱਲੇ ਰਹਿ ਰਹੇ ਬਜ਼ੁਰਗਾਂ ਨੂੰ ਗੋਦ ਲੈਣ, ਉਹਨਾਂ ਦੀ ਦੇਖਭਾਲ ਕਰਨ ਅਤੇ ਉਹਨਾਂ ਨਾਲ ਸਮਾਂ ਬਿਤਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵੀ ਵਿਦਿਆਰਥੀਆਂ ਨੂੰ ਮਾਪਿਆਂ ਦੀ ਸੇਵਾ ਕਰਨ ਅਤੇ ਉਹਨਾਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਮੁੱਖ ਮਹਿਮਾਨ ਮਾਣਯੋਗ ਅਭਿਨਾਸ਼ ਰਾਇ ਖੰਨਾ ਵੱਲੋਂ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਸਮੂਹ ਸਟਾਫ ਨੂੰ ਨੈਕ ਐਕ੍ਰੀਡਿਟੇਸ਼ਨ ਸਰਟੀਫਿਕੇਟ ਭੇਂਟ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਮੁੱਖ ਮਹਿਮਾਨ ਮਾਣਯੋਗ ਅਭਿਨਾਸ਼ ਰਾਇ ਖੰਨਾ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਡਾ. ਦਿਲਬਾਗ ਸਿੰਘ ਹੁੰਦਲ, ਰਿੰਪਾ ਸ਼ਰਮਾ ਕੌਂਸਲਰ, ਡਾ. ਹਰਸਿਮਰਤ ਸਾਹੀ ਸਾਬਕਾ ਪ੍ਰਧਾਨ ਨਗਰ ਕੌਂਸਲ ਦਸੂਹਾ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ ਮਲਕੀਤ ਕੌਰ, ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਮੈਨੇਜਮੈਂਟ ਅਤੇ ਸਟਾਫ਼ ਨੂੰ ਨੈਕ ਐਕ੍ਰੀਡਿਟੇਸ਼ਨ ਸਰਟੀਫਿਕੇਟ ਭੇਂਟ ਕਰਦੇ ਹੋਏ ਅਭਿਨਾਸ਼ ਰਾਇ ਖੰਨਾ।