Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲੋਕਾਂ ਦਾ ਇਕ-ਇਕ ਪੈਸਾ ਵਿਕਾਸ ਕਾਰਜਾਂ ਲਈ ਖਰਚਿਆ ਜਾਵੇਗਾ : ਕਰਮਜੀਤ ਕੌਰ

ਲੋਕਾਂ ਦਾ ਇਕ-ਇਕ ਪੈਸਾ ਵਿਕਾਸ ਕਾਰਜਾਂ ਲਈ ਖਰਚਿਆ ਜਾਵੇਗਾ : ਕਰਮਜੀਤ ਕੌਰ

ਮੁਕੇਰੀਆਂ/ ਹੁਸ਼ਿਆਰਪੁਰ, 9 ਅਗਸਤ (ਚੌਧਰੀ) 
–ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਬੀ.ਡੀ.ਪੀ.ਓ ਦਫ਼ਤਰ ਮੁਕੇਰੀਆਂ ਦਾ ਕੀਤਾ ਦੌਰਾ
–ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਅਨਟਾਇਡ ਫੰਡ ਕੰਢੀ ਏਰੀਆ ਪ੍ਰੋਗਰਾਮ ਦੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ 
: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੁਕੇਰੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਾਲ 2021-22 ਅਤੇ 2022-23 ਵਿਚ ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਅਨਟਾਇਡ ਫੰਡ ਕੰਢੀ ਏਰੀਆ ਪ੍ਰੋਗਰਾਮ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਚੇਅਰਪਰਸਨ ਕਰਮਜੀਤ ਕੌਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਅਤੇ ਪੰਚਾਇਤ ਸਕੱਤਰ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਵਰਤੋਂ ਸਰਟੀਫਿਕੇਟ (ਯੂ.ਸੀ) ਅਤੇ ਅਦਾਇਗੀ ਬਿੱਲ (ਡੀ.ਸੀ) ਜਲਦੀ ਤੋਂ ਜਲਦੀ ਭੇਜੇ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਖਰਚ ਨਾ ਕੀਤੀ ਗਈ ਰਾਸ਼ੀ ਨੂੰ ਜਲਦ ਤੋਂ ਜਲਦ ਵਾਪਸ ਮੋੜਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਨੂੰ ਹੋਰ ਜ਼ਰੂਰੀ ਕੰਮਾਂ ਲਈ ਵਰਤਿਆ ਜਾ ਸਕੇ।
ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਜਲਦੀ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹਨ ਦਾ ਟੀਚਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਕ-ਇਕ ਪੈਸੇ ਦੀ ਸਹੀ ਵਰਤੋਂ ਕੀਤੀ ਜਾਵੇਗੀ ਅਤੇ ਇਸ ਨੂੰ ਵਿਕਾਸ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸਬੰਧਤ ਪਿੰਡਾਂ ਵਿਚ ਕੈਂਪ ਲਗਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਹਾਜ਼ਰ ਅਧਿਕਾਰੀਆਂ ਅਤੇ ਪਾਰਟੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਕੇਰੀਆਂ ਹਲਕਾ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਸਹੋਤਾ, ਬੀ.ਡੀ.ਪੀ.ਓ ਸੁਖਪ੍ਰੀਤ ਸਿੰਘ, ਬਲਾਕ ਪ੍ਰਧਾਨ ਸੰਗਰਾਮ ਸਿੰਘ, ਅਮਿਤ ਕੁਮਾਰ, ਕੇਸਰ ਸਿੰਘ, ਮਲਕੀਤ ਸਿੰਘ, ਰਾਮ ਕੁਮਾਰ ਨੰਬਰਦਾਰ, ਦਰਸ਼ਨ ਸਿੰਘ, ਅਜੇ ਪਾਲ ਸਿੰਘ, ਭਗਵਾਨ ਸਿੰਘ, ਗੁਰਨਾਮ ਸਿੰਘ ਅਤੇ ਜਤਿੰਦਰ ਸ਼ਰਮਾ ਆਦਿ ਹਾਜ਼ਰ ਸਨ।