Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਦੁਰਵਿਹਾਰ ਕਰਨ ‘ਤੇ ਮਹਿਲਾ ਮੁਲਾਜਮ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਨੇ ਦੁਰਵਿਹਾਰ ਕਰਨ ‘ਤੇ ਮਹਿਲਾ ਮੁਲਾਜਮ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਫਗਵਾੜਾ 9 ਅਗਸਤ (ਲਾਲੀ ਦਾਦਰ)

* ਕਾਰਵਾਈ ਨਾ ਹੋਣ ਦੀ ਸੂਰਤ ‘ਚ ਸੰਘਰਸ਼ ਦੀ ਦਿੱਤੀ ਚੇਤਾਵਨੀ
* ਐਸ.ਡੀ.ਐਮ. ਫਗਵਾੜਾ ਦੇ ਨਾਮ ਦਿੱਤਾ ਮੰਗ ਪੱਤਰ

: ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਅੱਜ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਦਵਿੰਦਰ ਕੌਰ ਨਰੂੜ ਦੀ ਅਗਵਾਈ ਹੇਠ ਐਸ.ਡੀ.ਐਮ. ਫਗਵਾੜਾ ਜਸ਼ਨਪ੍ਰੀਤ ਸਿੰਘ ਦੇ ਨਾਮ ਇਕ ਮੰਗ ਪੱਤਰ ਤਹਿਸੀਲਦਾਰ ਦੇ ਰੀਡਰ ਅਵਤਾਰ ਸਿੰਘ ਨੂੰ ਦਿੱਤਾ ਗਿਆ। ਜਿਸ ਵਿਚ ਸਥਾਨਕ ਬਾਬਾ ਗਧੀਆ ਸਥਿਤ ਸੁਵਿਧਾ ਕੇਂਦਰ ਦੀ ਮਹਿਲਾ ਕਰਮਚਾਰੀ ਖਿਲਾਫ ਦਿਵਿਆਂਗ ਵਿਅਕਤੀ ਦੇ ਨਾਲ ਦੁਰਵਿਹਾਰ ਕਰਕੇ ਬਾਂਹ ਤੋੜਨ ਦੀ ਧਮਕੀ ਦੇਣ ਸਬੰਧੀ ਅੰਗਹੀਣ ਭਲਾਈ ਐਕਟ 2016 ਅਧੀਨ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਜੋਗਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਖਾਟੀ ਜੋ ਕਿ 70% ਦਿਵਿਆਂਗ ਹੈ, ਉਸ ਨਾਲ ਬਾਬਾ ਗਧੀਆ ਸੁਵਿਧਾ ਕੇਂਦਰ ਦੀ ਖਿੜਕੀ ਨੰਬਰ 2 ‘ਤੇ ਮੋਜੂਦ ਮਹਿਲਾ ਕਰਮਚਾਰੀ ਨੇ ਦੁਰਵਿਹਾਰ ਕੀਤਾ ਅਤੇ ਇਕ ਬਾਂਹ ਤੋਂ ਅਪਾਹਜ ਜੋਗਿੰਦਰ ਸਿੰਘ ਨੂੰ ਦੂਸਰੀ ਬਾਂਹ ਵੀ ਤੋੜਨ ਦੀ ਧਮਕੀ ਦਿੱਤੀ। ਉਹਨਾਂ ਮੰਗ ਕੀਤੀ ਕਿ ਘਟਨਾ ਦੇ ਸਮੇਂ ਦੀ ਸੀ.ਸੀ.ਟੀ.ਵੀ. ਫੁਟੇਜ ਚੈੱਕ ਕੀਤੀ ਜਾਵੇ। ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ 13 ਅਗਸਤ ਤੱਕ ਬਣਦੀ ਕਾਰਵਾਈ ਨਾ ਹੋਈ ਤਾਂ 15 ਅਗਸਤ ਨੂੰ ਜੀ.ਟੀ. ਰੋਡ ਜਾਮ ਕਰਕੇ ਮੁੱਖ ਮੰਤਰੀ ਤੇ ਡੀ.ਜੀ.ਪੀ. ਪੰਜਾਬ ਦੇ ਪੁਤਲੇ ਫੂਕੇ ਜਾਣਗੇ। ਉਹਨਾਂ ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਜਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਵਿਚ ਕਾਲੀਆਂ ਝੰਡੀਆਂ ਦਿਖਾਉਣ ਦੀ ਗੱਲ ਵੀ ਕਹੀ। ਉਹਨਾਂ ਦੱਸਿਆ ਕਿ ਮਹਿਲਾ ਮੁਲਾਜਮ ਵਲੋਂ ਦੁਰਵਿਹਾਰ ਇਸ ਲਈ ਕੀਤਾ ਗਿਆ ਕਿਉਂਕਿ ਪੀੜ੍ਹਤ ਦਿਵਿਆਂਗ ਨੇ ਵੱਧ ਫੀਸ ਵਸੂਲ ਕਰਨ ਦੀ ਆਨਲਾਈਨ ਸ਼ਿਕਾਇਤ ਕੀਤੀ ਸੀ। ਇਸ ਮੌਕੇ ਸੀਨੀਅਰ ਆਗੂ ਰਾਮ ਲੁਭਾਇਆ ਬੋਹਾਨੀ, ਭਾਰਤ ਭੂਸ਼ਣ, ਨਿਤਿਨ ਹਦੀਆਬਾਦ, ਪਰਮਜੀਤ ਸਿੰਘ, ਸਰਬਜੀਤ ਸਿੰਘ ਲਾਟੂ ਠੱਕਰਵਾਲ ਆਦਿ ਹਾਜਰ ਸਨ।

ਕੈਪਸ਼ਨ- ਫਗਵਾੜਾ ਵਿਖੇ ਐਸ.ਡੀ.ਐਮ. ਦੇ ਨਾਮ ਮੰਗ ਪੱਤਰ ਦਿੰਦੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਆਗੂ।