Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਬੂਟੇ ਵੰਡੇ

ਗੜ੍ਹਦੀਵਾਲਾ ਵਿਖੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਬੂਟੇ ਵੰਡੇ

ਗੜ੍ਹਦੀਵਾਲਾ 10 ਅਗਸਤ (ਚੌਧਰੀ

: ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ 103 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਇਹ ਰਾਸ਼ਨ ਵੰਡ ਸਮਾਗਮ ਦੀ ਸ਼ੁਰੂਆਤ ਐਨਆਰਆਈ ਵੀਰ ਹਰਜੀਤ ਸਿੰਘ ਕਨੇਡਾ ਜੋ ਕਿ ਹਰਵਾਰ ਆਪਣੀ ਕਮਾਈ ਚੋਂ ਦਸਵੰਧ ਕੱਢ ਕੇ ਇਸ ਰਾਸ਼ਨ ਵੰਡ ਸਮਾਰੋਹ ਵਿੱਚ ਯੋਗਦਾਨ ਪਾਉਂਦੇ ਹਨ, ਦੇ ਪਿਤਾ ਜੀ ਵਲੋਂ ਕੀਤੀ ਗਈ। ਇਸ ਮੌਕੇ ਤੇ ਸਭ ਤੋਂ ਪਹਿਲਾਂ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ । ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਸੁਸਾਇਟੀ ਵੱਲੋਂ ਬੂਟੇ ਵੀ ਵੰਡੇ ਗਏ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਇਹਨਾਂ ਬੂਟਿਆਂ ਨੂੰ ਆਪਣੇ ਬੱਚਿਆਂ ਵਾਂਗ ਪਾਲਿਆ ਜਾਵੇ ਅਤੇ ਇਹਨਾਂ ਦੀ ਪੂਰੀ ਤਰ੍ਹਾਂ ਦੇਖਰੇਖ ਕੀਤੀ ਜਾਵੇ,ਤਾਂ ਜੋ ਵੱਧ ਰਹੀ ਗਰਮੀ  ਅਤੇ ਪ੍ਰਦੂਸ਼ਣ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਾਰੇ ਐਨਆਰਆਈ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਕਿ ਆਪਣੇ ਦਸਵਵੰਡ ਕੱਢ ਕੇ ਰਾਸ਼ਨ ਵੰਡ ਸਮਾਗਮ ਵਿੱਚ ਹਿੱਸਾ ਪਾਉਂਦੇ ਹਨ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪੁਰਸ਼ੋਤਮ ਸਿੰਘ,ਦਵਿੰਦਰ ਸਿੰਘ ਮੂਨਕ, ਜਗਰੂਪ ਸਿੰਘ,ਬਿੱਟੂ ਬਾਹਗਾ, ਮਨਜੀਤ ਸਿੰਘ,ਗੁਰਪ੍ਰੀਤ ਸਿੰਘ, ਕਮਲਜੀਤ ਸਿੰਘ ਭਟੋਆ ਆਦਿ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।

ਫੋਟੋ : ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਾਥੀ ਨਾਲ ਹੀ ਰਾਸ਼ਨ ਅਤੇ ਬੂਟੇ ਵੰਡਦੇ ਹੋਏ