Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਤੇ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਜੇਜੋਂ ਚੋਅ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾ

ਕੈਬਨਿਟ ਮੰਤਰੀ ਜਿੰਪਾ ਤੇ ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਜੇਜੋਂ ਚੋਅ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਕੀਤਾ ਦੁੱਖ ਸਾਂਝਾ

ਹੁਸ਼ਿਆਰਪੁਰ, 12 ਅਗਸਤ (PPT NEWS) 

ਲਾਪਤਾ ਲੋਕਾਂ ਦੀ ਤਲਾਸ਼ ਲਈ ਜੰਗੀ ਪੱਧਰ ’ਤੇ ਕੀਤਾ ਜਾ ਰਿਹੈ ਯਤਨ

: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਅਤੇ ਲੋਕ ਸਭਾ ਮੈਂਬਰ ਡਾ. ਰਾਜ  ਕੁਮਾਰ ਚੱਬੇਵਾਲ ਨੇ ਅੱਜ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਦੇ ਮੁਰਦਾਘਰ ਵਿਖੇ ਜੇਜੋਂ ਚੋਅ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਇਸ ਹਾਦਸੇ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਇਹ ਘਟਨਾ ਬੇਹੱਦ ਦਰਦਨਾਕ ਹੈ ਅਤੇ ਅਸੀਂ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖਦ ਹਾਦਸੇ ਵਿਚ ਇਕ ਇਨੋਵਾ ਗੱਡੀ, ਜਿਸ ਵਿਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਈ। ਇਸ ਹਾਦਸੇ ਵਿਚ 9 ਲੋਕਾਂ ਦੀ ਦੁਖਦ ਮੌਤ ਹੋ ਗਈ, ਜਦਕਿ ਦੋ ਵਿਅਕਤੀ ਹਾਲੇ ਵੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਬਚਾਅ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਐਮ ਗੜ੍ਹਸ਼ੰਕਰ ਅਤੇ ਡੀ.ਐਸ.ਪੀ ਗੜ੍ਹਸ਼ੰਕਰ ਦੀ ਅਗਵਾਈ ਵਿਚ ਐਸ.ਡੀ.ਆਰ.ਐਫ ਅਤੇ ਆਸਪਾਸ ਦੇ ਪਿੰਡਾਂ ਦੀ ਟੀਮ ਬਣਾ ਕੇ ਲਾਪਤਾ ਦੋਵਾਂ ਵਿਅਕਤੀਆਂ ਨੂੰ ਲੱਭਿਆ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਮੁਨਿਆਦੀ ਵੀ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ  ਸਨਿੱਫਰ ਡੌਗ ਵੀ ਬੁਲਾ ਕੇ ਲੱਭਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰੰਤੂ ਹਾਲੇ ਵੀ ਲਾਪਤਾ ਲੋਕਾਂ ਦਾ ਪਤਾ ਨਹੀ ਲੱਗਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪੂਰੇ ਮਾਮਲੇ ਵਿਚ ਬਹੁਤ ਹੀ ਤੇਜ਼ੀ ਅਤੇ ਗੰਭੀਰਤਾ ਨਾਲ ਕੰਮ ਕੀਤਾ ਗਿਆ ਹੈ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਜਲਦ ਹੀ ਹਾਦਸੇ ਵਿਚ ਹਾਦਸੇ ਵਿਚ ਲਾਪਤਾ ਲੋਕਾਂ ਨੂੰ ਲੱਭ ਲਿਆ ਜਾਵੇਗਾ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਇਸ ਦੁੱਖਦਾਈ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਹਾਦਸੇ ਵਿਚ ਲਾਪਤਾ ਵਿਅਕਤੀਆਂ ਦੀ ਭਾਲ ਲਈ ਹਰ ਸੰਭਵ ਯਤਨ ਕਰ ਰਹੇ ਹਾਂ। ਇਸ ਨਾਲ ਹੀ ਭਵਿੱਖ ਵਿਚ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਦੋਵਾਂ ਨੇਤਾਵਾਂ ਨੇ ਇਸ ਮੌਕੇ ਕਿਹਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰੇਗੀ ਅਤੇ ਖੇਤਰ ਵਿਚ ਸੁਰੱਖਿਆ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰੇਗੀ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਹੋ ਸਕਣ। ਇਸ ਮੌਕੇ ਐਸ. ਐਮ. ਓ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ।

error: copy content is like crime its probhihated