Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਆਜ਼ਾਦੀ ਦੇ 77 ਵਰ੍ਹੇ ਪੂਰੇ ਹੋਣ ਤੇ ਕੇ.ਆਰ.ਕੇ.ਡੀ.ਏ.ਵੀ.ਸਕੂਲ ਗੜ੍ਹਦੀਵਾਲਾ ਵਿਖੇ ਕਰਾਇਆ ਸਮਾਗਮ

ਆਜ਼ਾਦੀ ਦੇ 77 ਵਰ੍ਹੇ ਪੂਰੇ ਹੋਣ ਤੇ ਕੇ.ਆਰ.ਕੇ.ਡੀ.ਏ.ਵੀ.ਸਕੂਲ ਗੜ੍ਹਦੀਵਾਲਾ ਵਿਖੇ ਕਰਾਇਆ ਸਮਾਗਮ

ਗੜ੍ਹਦੀਵਾਲਾ 14 ਅਗਸਤ (ਚੌਧਰੀ) 

: ਆਜ਼ਾਦੀ ਦੇ 77 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਵਿੱਚ ਅੱਜ ਕੇ. ਆਰ. ਕੇ. ਡੀ .ਏ. ਵੀ. ਸਕੂਲ ਗੜ੍ਹਦੀਵਾਲਾ ਵਿੱਚ ਇੱਕ  ਸਮਾਗਮ ਕਰਵਾਇਆ ਗਿਆ ਜਿਸ ਵਿੱਚ  ਐਸ ਐਚ ਓ ਗੜ੍ਹਦੀਵਾਲਾ ਇੰਸਪੈਕਟਰ ਗੁਰਸਾਹਿਬ ਸਿੰਘ ਮੁੱਖ ਮਹਿਮਾਨ ਅਤੇ ਡਾਕਟਰ ਜੈਸਨ ਪਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਦੀਪਕ ਜੈਨ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਪ੍ਰਬੰਧਕ ਕਮੇਟੀ ਮੈਂਬਰ ਡਾਕਟਰ ਸੰਜੀਵ ਸ਼ਰਮਾ ਅਤੇ ਸੀਨੀਅਰ ਸਿਟੀਜਨ ਐਸ ਐਸ ਡੋਗਰਾ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਬੱਚਿਆਂ  ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ  ਸ਼ਹੀਦਾਂ ਸਬੰਧੀ ਝਾਕੀਆਂ ਪੇਸ਼ ਕੀਤੀਆਂ ਗਈਆਂ। ਲੜਕੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਉਹਨਾਂ ਨੂੰ ਪੰਜਾਬੀ ਸਭਿਆਚਾਰ  ਨਾਲ ਜੋੜਣ ਦੀ ਕੋਸ਼ਿਸ਼ ਕੀਤੀ।

ਬੱਚਿਆਂ ਨੂੰ ਸਬੰਧੋਨ ਕਰਦੇ ਹੋਏ ਮੁੱਖ ਮਹਿਮਾਨ  ਨੇ ਜਿਥੇ ਵਿਦਿਆਰਥੀਆਂ ਨੂੰ ਆਜ਼ਾਦੀ ਦੇ 77 ਵਰ੍ਹੇ ਪੂਰੇ ਹੋਣ ਤੇ ਵਧਾਈ ਦਿੱਤੀ ਉਥੇ ਹੀ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਨਸ਼ੇ ਨਾਲ ਜੁੜਨਾ ਆਸਾਨ ਪਰ ਇਸ ਲਤ ਤੋਂ ਨਿਕਲਣਾ ਬਹੁਤ ਮੁਸ਼ਕਲ ਹੈ।

ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੀਪਕ ਜੈਨ ਨੇ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਉਹਨਾਂ ਸੁਤੰਤਰਤਾ ਸੈਨਾਨੀਆਂ  ਨੂੰ ਨਮਨ ਕਰਨਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੀ ਜਾਨ ਦੇਸ਼ ਨੂੰ ਆਜ਼ਾਦ ਕਰਨ ਵਾਸਤੇ ਕੁਰਬਾਨ  ਕਰ ਦਿੱਤੀ । ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਕੁਰਬਾਨੀਆਂ ਨਾਲ ਮਿਲ ਲਈ ਇਸ ਆਜ਼ਾਦੀ ਨੂੰ ਸੰਭਾਲ ਕੇ ਰੱਖਣਾ ਨਵੀਂ ਪੀੜੀ ਦਾ ਫਰਜ਼ ਹੈ।

ਇਸ ਮੌਕੇ ਤੇ ਮੁੱਖ ਮਹਿਮਾਨ ਅਤੇ  ਪ੍ਰਮੁੱਖ  ਸਖਸ਼ੀਅਤਾਂ ਨੂੰ  ਯਾਦਗਾਰੀ ਚਿੰਨ੍ਹ  ਭੇਂਟ ਕਰਕੇ  ਸਨਮਾਨਿਤ ਕੀਤਾ ਗਿਆ। ਇਸ ਇਸ ਮੌਕੇ ਸੁਨੀਲ ਦੱਤ, ਪਵਨ ਕੁਮਾਰ ,ਰਣਜੋਧ ਸਿੰਘ ,ਸੰਦੀਪ ਕੁਮਾਰ,ਗਗਨ ਫਰਵਾਹਾ,ਮੈਡਮ ਰਜਨੀ,ਮੈਡਮ ਸ਼ਰਨਜੀਤ,ਮੈਡਮ ਮਨਕਿਰਨ, ਮੈਡਮ ਸੰਤੋਸ਼,ਮੈਡਮ ਛਪਾਲੀ,ਮੈਡਮ ਹਰਮਿੰਦਰ , ਰੀਨਾ, ਕਮਲੇਸ਼ ਅਮਨ ਸੁਨੀਤਾ ਸਹਿਤ ਸਮੂਹ ਮੈਂਬਰ ਹਾਜਰ ਸਨ ।