Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਕਾਰੀ ਕਾਲਜਾਂ ਨੂੰ ਆਟੋਨੋਮਸ ਸਟੇਟਸ ਦੇਣਾ ਵਿਦਿਆਰਥੀ ਵਰਗ ਨਾਲ ਧੋਖਾ : ਸੰਦੀਪ ਸਿੰਘ ਸੀਕਰੀ, ਇੰਦਰਜੀਤ ਕੰਗ

ਸਰਕਾਰੀ ਕਾਲਜਾਂ ਨੂੰ ਆਟੋਨੋਮਸ ਸਟੇਟਸ ਦੇਣਾ ਵਿਦਿਆਰਥੀ ਵਰਗ ਨਾਲ ਧੋਖਾ : ਸੰਦੀਪ ਸਿੰਘ ਸੀਕਰੀ, ਇੰਦਰਜੀਤ ਕੰਗ

ਹੁਸ਼ਿਆਰਪੁਰ 14 ਅਗਸਤ (PPT NEWS) 

ਹੁਸ਼ਿਆਰਪੁਰ ਸਰਕਾਰੀ ਕਾਲਜ ਦੀ ਪਿ੍ਸੀਪਲ ਅਨੀਤਾ ਸਾਗਰ ਨੂੰ ਪੰਜਾਬ ਸਰਕਾਰ ਦੇ ਨਾਮ ਸੌਂਪਿਆ ਮੈਮੋਰੰਡਮ

 : ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਲਾਗੂੂ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਤੇ ਸਸਤੀ ਸਿੱਖਿਆ ਦੇਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਿਦਿਆਰਥੀਆਂ ਉੱਪਰ ਬੋਝ ਪਾਉਣ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਕਾਲਜਾਂ ਨੂੰ ਆਟੋਨੋਮਸ ਸਟੇਟਸ ਦੇਣ ਲਈ ਕਦਮ ਪੁੱਟੇ ਜਾ ਰਹੇ ਹਨ, ਇਹ ਪ੍ਰਗਟਾਵਾ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ ਵੱਲੋਂ ਇੱਥੇ ਸਰਕਾਰੀ ਕਾਲੇਜ ਹੁਸ਼ਿਆਰਪੁਰ ਵਿੱਚ ਪ੍ਰਿੰਸੀਪਲ ਅਨੀਤਾ ਸਾਗਰ ਨੂੰ ਸੌਂਪੇ ਗਏ ਇੱਕ ਮੈਮੋਰੰਡਮ ਦੌਰਾਨ ਕੀਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰਦੇ ਹੋਏ ਇਸ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਗਈ, ਇਸ ਸਮੇਂ ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਵੀ ਨਾਲ ਮੌਜੂਦ ਰਹੇ। ਇੰਦਰਜੀਤ ਕੰਗ ਨੇ ਅੱਗੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਕਾਲੇਜਾਂ ਦੇ ਨਿੱਜੀਕਰਨ ਦੇ ਰਸਤੇ ਖੁੱਲ੍ਹ ਜਾਣਗੇ ਤੇ ਭਵਿੱਖ ਵਿੱਚ ਬੱਚਿਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਵੱਡੀਆਂ ਫੀਸਾਂ ਦੇਣੀਆਂ ਪੈਣਗੀਆਂ, ਉਨ੍ਹਾਂ ਕਿਹਾ ਕਿ ਅਜਿਹੇ ਹਲਾਤਾਂ ਵਿੱਚ ਆਮ ਲੋਕਾਂ ਦੇ ਬੱਚੇ ਸਿੱਖਿਆ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਪ੍ਰਾਪਤੀ ਤੋਂ ਪਹਿਲਾ ਪੰਜਾਬ ਵਾਸੀਆਂ ਨੂੰ ਵਧੀਆ ਤੇ ਸਸਤੀ ਸਿੱਖਿਆ ਪ੍ਰਣਾਲੀ ਸਥਾਪਿਤ ਕਰਕੇ ਦੇਣ ਦਾ ਵਾਅਦਾ ਕੀਤਾ ਸੀ ਲੇਕਿਨ ਮੌਜੂਦਾ ਸਮੇਂ ਸਰਕਾਰ ਆਪਣੇ ਵਾਅਦਿਆਂ ਤੋਂ ਮੂੰਹ ਮੋੜ ਰਹੀ ਹੈ ਜੋ ਕਿ ਪੰਜਾਬ ਵਾਸੀਆਂ ਨਾਲ ਧੋਖਾ ਹੈ ਤੇ ਅਕਾਲੀ ਦਲ ਇਸ ਮਾਮਲੇ ਉੱਪਰ ਪੰਜਾਬ ਸਰਕਾਰ ਦੇ ਖਿਲਾਫ ਜਿੱਥੇ ਆਵਾਜ ਬੁਲੰਦ ਕਰੇਗਾ ਉੱਥੇ ਹੀ ਵਿਦਿਆਰਥੀਆਂ ਦੇ ਹੱਕਾਂ ਤੇ ਹਿੱਤਾਂ ਨਾਲ ਕਿਸੇ ਨੂੰ ਖਿਲਵਾੜ ਨਹੀਂ ਕਰਨ ਦੇਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਕੇ.ਪੀ., ਸਰਪੰਚ ਉਪਕਾਰ ਸਿੰਘ ਭੱਕਲਾ, ਲਵਦੀਪ ਸਿੰਘ ਬੋਦਲ, ਸਰਬਜੀਤ ਸਿੰਘ ਸਾਬੀ, ਅਮਨਜੋਤ ਸਿੰਘ, ਤਰਨਜੋਤ ਸਿੰਘ, ਰਵਿੰਦਰਜੀਤ ਸਿੰਘ, ਰਾਜਨਦੀਪ ਸਿੰਘ, ਜਗਤਰਨ ਸਿੰਘ, ਇੰਦਰਦੀਪ ਸਿੰਘ, ਜੱਸਾ ਪਿੱਪਲਾਵਾਲਾਂ, ਹਨੀ, ਬੱਗਾ, ਪਲਪ੍ਰੀਤ ਸਿੰਘ, ਲੱਭਾ, ਲਵਦੀਪ ਸਿੰਘ, ਮਨਜੋਤ ਸਿੰਘ ਆਦਿ ਵੀ ਹਾਜਰ ਸਨ।

ਕੈਪਸ਼ਨ- ਪ੍ਰਿੰਸੀਪਲ ਨੂੰ ਮੈਮੋਰੰਡਮ ਸੌਂਪਦੇ ਹੋਏ ਇੰਦਰਜੀਤ ਕੰਗ, ਸੰਦੀਪ ਸੀਕਰੀ ਤੇ ਹੋਰ।