ਦਸੂਹਾ 16 ਅਗਸਤ (ਚੌਧਰੀ)
: ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ.ਪੀ.ਐਸ. ਜੀ ਨੇ ਜਿਲ੍ਹੇ ਅੰਦਰ ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਤਫਤੀਸ) ਹੁਸ਼ਿਆਰਪੁਰ ਜੀ ਦੀ ਨਿਗਰਾਨੀ ਹੇਠ ਅਤੇ ਜਗਦੀਸ਼ ਰਾਜ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਦੀ ਸੁਪਰਵਿਜਨ ਹੇਠ ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਪਾਰਟੀ ਦੀਆਂ ਟੀਮਾਂ ਤਿਆਰ ਕਰਕੇ ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਟੀਮਾਂ ਤਿਆਰ ਕਰਕੇ ਇਲਾਕਾ ਥਾਣਾ ਵਿੱਚ ਰਵਾਨਾ ਕੀਤੀਆਂ ਗਈਆਂ ਸਨ। ਮੁਕੱਦਮਾ1ਨੰਬਰ 160 ਮਿਤੀ 01-08-2024 ਅ/ ਧ 331 (3), 305 वी. ਬੀ ਐਨ ਐਸ ਥਾਣਾ ਦਸੂਹਾ ਦੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ ।
ਜਦੋ ਏ.ਐਸ.ਆਈ ਸਰਬਜੀਤ ਸਿੰਘ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੁਕੱਦਮਾ ਉਕਤ ਦੇ ਆਰੋਪੀ ਗੁਰਦਿੱਤਾ ਉਰਫ ਗਗਨ ਪੁੱਤਰ ਜੋਗਿੰਦਰਪਾਲ ਵਾਸੀ ਪਿੰਡ ਉੱਚੀ ਬੱਸੀ,ਪੰਕਜ ਉਰਫ ਚਾਨੋਤਾ ਪੁੱਤਰ ਕਰਤਾਰ ਸਿੰਘ ਵਾਸੀ ਫੱਤੂਵਾਲ ਥਾਣਾ ਮੁਕੇਰੀਆਂ ਅਤੇ ਸੁਮਿਤ ਕੁਮਾਰ ਉਰਫ ਬਾਜ ਪੁੱਤਰ ਬਲਵਿੰਦਰ ਕੁਮਾਰ ਵਾਸੀ ਚਰਖਾ ਕਲੋਨੀ ਮੁਕੇਰੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਨ ਪਾਸੇ ਚੋਰੀ ਦਾ ਮੋਬਾਇਲ, 2000/- ਭਾਰਤੀ ਕਰੰਸੀ ਨੋਟ ਅਤੇ ਚੋਰੀ ਸਮੇਂ ਵਰਤਿਆ ਵਹੀਕਲ ਸਕੂਟਰੀ ਨੰਬਰ ਪੀ.ਬੀ-54-ਜੇ-1771 ਨੂੰ ਬ੍ਰਾਮਦ ਕਰਕੇ ਮੁਕੱਦਮਾ ਵਿੱਚ ਵਾਧਾ ਜੁਰਮ 317 (2) ਬੀ.ਐਨ.ਐਸ ਦਾ ਕੀਤਾ ਗਿਆ। ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾ ਪਾਸੋਂ ਡੁਗਾਈ ਨਾਲ ਇਲਾਕਾ ਥਾਣਾ ਵਿੱਚ ਹੋਈਆ ਵਾਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।ਦੋਸ਼ੀਆਨ ਦੇ ਖਿਲਾਫ ਪਹਿਲਾ ਵੀ ਕਈ ਮੁੱਕਦਮੇ ਦਰਜ ਹਨ।








