Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਰੱਖੜੀ ਵਾਲੇ ਦਿਨ ਸਵੇਰੇ 11 ਵਜ੍ਹੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ 

ਰੱਖੜੀ ਵਾਲੇ ਦਿਨ ਸਵੇਰੇ 11 ਵਜ੍ਹੇ ਖੁੱਲ੍ਹਣਗੇ ਜ਼ਿਲ੍ਹੇ ਦੇ ਸੇਵਾ ਕੇਂਦਰ 

ਹੁਸ਼ਿਆਰਪੁਰ, 16 ਅਗਸਤ (PPT NEWS) 
: ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸੇਵਾ ਕੇਂਦਰ  ਰੱਖੜੀ ਵਾਲੇ ਦਿਨ 19 ਅਗਸਤ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ।
ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।