Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing *ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਹੁਦਿਆਂ ‘ਤੇ ਪਿਛਲੇ ਦਰਵਾਜ਼ਿਓਂ ਨਿਯੁਕਤੀ ਦਾ ਡੀਟੀਐੱਫ ਵੱਲੋਂ ਵਿਰੋਧ*

*ਕੇਂਦਰ ਸਰਕਾਰ ਵੱਲੋਂ ਪ੍ਰਸ਼ਾਸਨਿਕ ਅਹੁਦਿਆਂ ‘ਤੇ ਪਿਛਲੇ ਦਰਵਾਜ਼ਿਓਂ ਨਿਯੁਕਤੀ ਦਾ ਡੀਟੀਐੱਫ ਵੱਲੋਂ ਵਿਰੋਧ*

ਗੜਸ਼ੰਕਰ 20,ਅਗਸਤ (ਅਸ਼ਵਨੀ ਸ਼ਰਮਾ)

: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ,ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨਕ ਅਦਾਰਿਆਂ ਰਾਹੀਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਚਲਾਉਣ ਦੀ ਜਿੰਮੇਵਾਰੀ ਨਿਭਾਉਣ ਦੀ ਥਾਂ ਬੀ.ਜੇ.ਪੀ. ਅਤੇ ਕਾਰਪੋਰੇਟ ਦੇ ਚਹੇਤਿਆਂ ਨੂੰ ਪ੍ਰਸ਼ਾਸ਼ਨਿਕ ਅਹੁਦਿਆਂ ਨਾਲ ਨਿਵਾਜ਼ਨ ਅਤੇ ਐੱਸ.ਸੀ., ਐੱਸ.ਟੀ., ਪੱਛੜੇ ਵਰਗਾਂ ਤੇ ਦਿਵੀਆਂਗਾ ਨੂੰ ਰਿਜ਼ਰਵੇਸ਼ਨ ਪਾਲਿਸੀ ਤਹਿਤ ਮਿਲਦੀ ਸੁਰੱਖਿਆ ਦੀਆਂ ਸ਼ਰੇਆਮ ਧੱਜੀਆਂ ਉਡਾਉਣ, ਨੀਤੀਗਤ ਤੇ ਅਹਿਮ ਜਿੰਮੇਵਾਰੀ ਨਾਲ ਸੰਬੰਧਿਤ ਅਹੁਦਿਆਂ ‘ਤੇ ਆਰ.ਐੱਸ.ਐੱਸ. ਦੀ ਭਗਵੀਂ ਵਿਚਾਰਧਾਰਾ ਵਾਲੇ ਵਿਅਕਤੀ ਬਿਠਾਉਣ ਦੀ ਸਾਜ਼ਿਸ਼ ਤਹਿਤ ਲੇਟਰਲ ਐਂਟਰੀ ਯੋਜਨਾ ਲਾਗੂ ਕਰ ਰਹੀ ਹੈ।ਇਸ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਆਗੂਆ ਸੁਖਦੇਵ ਡਾਨਸੀਵਾਲ, ਇੰਦਰਸੁਖਦੀਪ ਸਿੰਘ ਓਡਰਾ, ਮਨਜੀਤ ਸਿੰਘ ਦਸੂਹਾ, ਵਰਿੰਦਰ ਸਿੰਘ, ਰੇਸ਼ਮ ਸਿੰਘ, ਮਨਜੀਤ ਸਿੰਘ ਬਾਬਾ,ਬਲਜੀਤ ਸਿੰਘ, ਪ੍ਰਵੀਨ ਕੁਮਾਰ, ਅਸ਼ਨੀ ਕੁਮਾਰ, ਬਲਜਿੰਦਰ ਸਿੰਘ, ਕਰਨੈਲ ਸਿੰਘ,ਪ੍ਰਦੀਪ ਸਿੰਘ,ਬਲਜਿੰਦਰ ਸਿੰਘ, ਸੰਦੀਪ ਕੁਮਾਰ, ਜਗਦੀੋਪ ਕੁਮਾਰ ਨੇ ਦੱਸਿਆ ਕਿ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐੱਸ ਸੀ) ਨੇ ਕੇਂਦਰੀ ਮੰਤਰਾਲਿਆਂ ਵਿਚ 10 ਜਾਇੰਟ ਸੈਕਟਰੀਆਂ ਅਤੇ 35 ਡਾਇਰੈਕਟਰਾਂ/ ਸੈਕਟਰੀਆਂ ਦੀ ਠੇਕਾ ਅਧਾਰਿਤ ਸਿੱਧੀ ਭਰਤੀ ਲਈ ਪਿਛਲੇ ਸ਼ਨੀਵਾਰ ਇਕ ਇਸ਼ਤਿਹਾਰ ਦਿੱਤਾ ਹੈ। ਪਹਿਲਾਂ ਅਜਿਹੀਆਂ ਪੋਸਟਾਂ ਨੂੰ ਆਈ ਏ ਐੱਸ, ਆਈ ਪੀ ਐੱਸ ਆਦਿ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ ਅਧਿਕਾਰੀਆਂ ਨਾਲ ਭਰਿਆ ਜਾਂਦਾ ਰਿਹਾ ਹੈ, ਪਰ ਹੁਣ ਮੋਦੀ ਸਰਕਾਰ ਨੇ ਨਿੱਜੀ ਖੇਤਰ ਵਿੱਚੋਂ ਹੋਣਹਾਰ ਵਿਅਕਤੀਆਂ ਦੀਆਂ ਸੇਵਾਵਾਂ ਲੈਣ ਦੇ ਨਾਂ ‘ਤੇ ‘ਲੇਟਰਲ ਐਂਟਰੀ ਯੋਜਨਾ’ ਰਾਹੀਂ ਇੰਨ੍ਹਾਂ ਨੂੰ ਪਿਛਲੇ ਦਰਵਾਜ਼ਿਓਂ ਨਿਯੁਕਤੀ ਦੇਣ ਦਾ ਨਵਾਂ ਢੰਗ ਕੱਢਿਆ ਹੈ। 2018 ਵਿਚ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹੁਣ ਤੱਕ 63 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਯੋਜਨਾ ਦਾ ਸ਼ੁਰੂ ਤੋਂ ਹੀ ਵਿਰੋਧ ਹੋ ਰਿਹਾ ਹੈ ਕਿਉਂਕਿ ਇਹ ਪ੍ਰਣਾਲੀ ਭਾਰਤੀ ਸੰਵਿਧਾਨ ਤਹਿਤ ਬਣੀ ਰਿਜ਼ਰਵੇਸ਼ਨ ਨੀਤੀ ਨੂੰ ਬਾਈਪਾਸ ਕਰਦਿਆਂ ਹਾਸ਼ੀਏ ‘ਤੇ ਰਹਿਣ ਵਾਲੇ ਭਾਈਚਾਰਿਆਂ ਲਈ ਸਰਕਾਰੀ ਨੌਕਰੀਆਂ ਵਿਚ ਰਿਜ਼ਰਵੇਸ਼ਨ ਰਾਹੀਂ ਅੱਗੇ ਵਧਣ ਦੇ ਰਾਹ ਨੂੰ ਬੰਦ ਕਰਦੀ ਹੈ। ਇੰਨ੍ਹਾਂ ਢੰਗਾਂ ਨਾਲ ਸਰਕਾਰ ਅਨੁਸੂਚਿਤ ਜਾਤਾਂ, ਅਨੁਸੂਚਿਤ ਜਨਜਾਤੀਆਂ ਤੇ ਪੱਛੜਿਆਂ ਤੋਂ ਸ਼ਰੇਆਮ ਰਿਜ਼ਰਵੇਸ਼ਨ ਦਾ ਹੱਕ ਖੋਹ ਰਹੀ ਹੈ ਅਤੇ ਇਸ ਮੁਲਕ ਨੂੰ ਫਾਸ਼ੀਵਾਦੀ ਸੱਤਾ ਵਿੱਚ ਤਬਦੀਲ ਕਰਨ ਦੀ ਇੱਛਾ ਤਹਿਤ ਪ੍ਰਸ਼ਾਸ਼ਨਿਕ ਢਾਂਚੇ ਵਿੱਚ ਨਿਯਮਾਂ ਨੂੰ ਤੋੜ ਮਰੋੜ ਕੇ ਮਨਚਾਹੀ ਤਬਦੀਲੀਆਂ ਕਰ ਰਹੀ ਹੈ।

error: copy content is like crime its probhihated