Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing  ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ ਗਿਆ

 ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 21 ਅਗਸਤ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿਸ਼ਵ ਸੀਨੀਅਰ ਸਿਟੀਜ਼ਨਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਵੱਡਿਆ ਦਾ ਆਦਰ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਉਹਨਾਂ ਦੀ ਚੰਗੀ ਦੇਖਭਾਲ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜਦੋਂ ਬੱਚੇ ਛੋਟੇ ਹੁੰਦੇ ਹਨ ਤਾਂ ਸਾਡੇ ਮਾਤਾ ਪਿਤਾ ਅਤੇ ਘਰ ਦੇ ਵੱਡੇ ਬਜ਼ੁਰਗ ਬੱਚਿਆਂ ਨੂੰ ਪਾਲਦੇ ਹਨ ਅਤੇ ਉਹਨਾਂ ਦੀ ਹਰ ਛੋਟੀ ਵੱਡੀ ਜਰੂਰਤ ਨੂੰ ਪੂਰਾ ਕਰਕੇ ਆਪਣਾ ਫ਼ਰਜ਼ ਨਿਭਾਉਂਦੇ ਹਨ। ਜਦੋਂ ਬੱਚੇ ਵੱਡੇ ਹੁੰਦੇ ਹਨ ਤਾਂ ਬੱਚਿਆਂ ਨੂੰ ਵੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਉਹਨਾਂ ਦੀ ਦੇਖਭਾਲ ਕਰਨੀ ਚਾਹੀਦੀ ਹੈ। ਪਰ ਸਾਡੇ ਸਮਾਜ ਵਿੱਚ ਇਸ ਤਰਾਂ ਬਹੁਤ ਘੱਟ ਹੁੰਦਾ ਹੈ। ਅੱਜ ਕਲ ਦੇ ਬੱਚੇ ਆਪਣੇ ਬਜ਼ੁਰਗਾਂ ਨੂੰ ਬੋਝ ਸਮਝਦੇ ਹਨ ਤੇ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣ ਲਈ ਮਜਬੂਰ ਹੋ ਜਾਂਦੇ ਹਨ। ਸਾਨੂੰ ਸਭ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ ਅਤੇ ਆਪਣੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਬਜ਼ੁਰਗ ਦਾ ਸਤਿਕਾਰ ਕਰਨ, ਉਹਨਾਂ ਦੀ ਦੇਖਭਾਲ ਕਰਨ, ਬਜ਼ੁਰਗਾਂ ਵੱਲੋਂ ਦਿੱਤੇ ਸੰਸਕਾਰਾਂ ਦਾ ਪਾਲਣ ਕਰਨ ਅਤੇ ਬਿਰਧ ਆਸ਼ਰਮ ਅਤੇ ਬੋਝ ਵਰਗੇ ਸ਼ਬਦਾਂ ਨੂੰ ਸਮਾਜ ਤੋਂ ਦੂਰ ਕਰਨ ਦੀ ਸੂੰਹ ਚੁਕਵਾਈ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਾਜਨਦੀਪ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨਮ ਸਲਾਰੀਆ, ਅਮਨਦੀਪ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ ਮਲਕੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਵਿਸ਼ਵ ਸੀਨੀਅਰ ਸਿਟੀਜ਼ਨਜ਼ ਦਿਵਸ ਮੌਕੇ ਸੂੰਹ ਚੁੱਕਦੇ ਹੋਏ ਫੈਕਲਟੀ ਮੈਂਬਰ ਅਤੇ ਵਿਦਿਆਰਥੀ।