Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦੋ ਖੋਹੇ ਹੋਏ ਮੋਬਾਇਲ ਫੋਨਾਂ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ

ਦੋ ਖੋਹੇ ਹੋਏ ਮੋਬਾਇਲ ਫੋਨਾਂ ਸਮੇਤ ਇੱਕ ਨੌਜਵਾਨ ਆਇਆ ਪੁਲਸ ਅੜਿੱਕੇ

ਫਗਵਾੜਾ 21 ਅਗਸਤ (ਲਾਲੀ )

: ਐਸ.ਐਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਨਿਰਦੇਸ਼ਾਂ ਅਤੇ ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਯੋਗ ਅਗਵਾਈ ਹੇਠ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਵਿੱਢੀ ਮੁਹਿਮ ਤਹਿਤ ਕਾਰਵਾਈ ਕਰਦੇ ਹੋਏ ਦੋ ਖੋਹੇ ਹੋਏ ਮੋਬਾਇਲ ਫੋਨਾਂ ਸਮੇਤ ਇਕ ਨੌਜਵਾਨ ਨੂੰ ਗਿਰਫਤਾਰ ਕੀਤਾ ਹੈ। ਜਿਸਦੀ ਪਛਾਣ ਸ਼ਿਵਾ ਪੁੱਤਰ ਵਿਸ਼ਵ ਨਾਥ ਵਾਸੀ ਮੁਹੱਲਾ ਕਾਜੀ ਮੰਡੀ ਥਾਣਾ ਰਾਮਾ ਮੰਡੀ ਜਿਲ੍ਹਾ ਜਲੰਧਰ ਦੇ ਰੂਪ ਵਿਚ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਗਵਾੜਾ ਦੇ ਇੰਚਾਰਜ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਇਹ ਗਿਰਫਤਾਰੀ ਜਸਪ੍ਰੀਤ ਪੁੱਤਰ ਚਰਨਜੀਤ ਵਾਸੀ ਪਿੰਡ ਅੱਟਾ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਦੇ ਬਿਆਨ ‘ਤੇ ਅਧਾਰਿਤ ਐਫ.ਆਈ.ਆਰ. ਨੰਬਰ 184 ਮਿਤੀ 17.08.24 ਅ.ਧ. 303 (2) ਬੀ.ਐਨ.ਐਸ. ਥਾਣਾ ਸਿਟੀ ਫਗਵਾੜਾ ਅਧੀਨ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਗਿਰਫਤਾਰ ਨੌਜਵਾਨ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਤਫਤੀਸ਼ ਜਾਰੀ ਹੈ। ਜਿਸ ਪਾਸੋਂ ਲੁੱਟਾਂ-ਖੋਹਾਂ ਦੀਆਂ ਹੋਰ ਵਾਰਦਾਤਾਂ ਦਾ ਖੁਲਾਸਾ ਹੋਣ ਦੀ ਵੀ ਪੂਰੀ ਸੰਭਾਵਨਾ ਹੈ।
ਕੈਪਸ਼ਨ- ਗਿਰਫਤਾਰ ਦੋਸ਼ੀ ਦੇ ਨਾਲ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਪਾਰਟੀ।