Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਕੋਲਕਾਤਾ ਦੁਸ਼ਕਰਮ ਅਤੇ ਹੱਤਿਆ ਕਾਂਡ ਦੀ ਨਿਖੇਦੀ 

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਕੋਲਕਾਤਾ ਦੁਸ਼ਕਰਮ ਅਤੇ ਹੱਤਿਆ ਕਾਂਡ ਦੀ ਨਿਖੇਦੀ 

ਦਸੂਹਾ 22 ਅਗਸਤ (ਚੌਧਰੀ) 

: ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਮੀਟਿੰਗ ਵਿੱਚ ਆਰ.ਜੀ ਕਰ ਮੈਡੀਕਲ ਕਾਲਜ ਐਂਡ ਹਸਪਤਾਲ ਕੋਲਕਾਤਾ ਦੀ ਡਾਕਟਰ ਮੁਮਿਤਾ ਦੇਬਨਾਥ ਦੇ ਰੇਪ ਅਤੇ ਹੱਤਿਆ ਕਾਂਡ ਦੀ ਘੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਸ ਹੱਤਿਆ ਕਾਂਡ ਵਿੱਚ ਜਿੰਨੇ ਵੀ ਦੋਸ਼ੀ ਹਨ, ਸਭ ਨੂੰ ਕੜੀ ਤੋਂ ਕੜੀ ਸਜ਼ਾ ਦਿੱਤੀ ਜਾਵੇ। ਇਸ ਮੀਟਿੰਗ ਵਿੱਚ ਸਾਰੇ ਮੈਂਬਰਾਂ ਵੱਲੋਂ ਸਵਾਲ ਉਠਾਏ ਗਏ ਜਿਵੇਂ ਕਿ ਜਦੋਂ ਡਾ. ਮੁਮਿਤਾ ਦੇਬਨਾਥ ਦੀ ਮੌਤ ਹੋਈ ਤਾਂ ਉਸਦੇ ਪਰਿਵਾਰ ਨੂੰ ਕਾਲਜ ਪ੍ਰਸ਼ਾਸਨ ਵੱਲੋਂ ਗ਼ਲਤ ਜਾਣਕਾਰੀ ਕਿਉ ਦਿੱਤੀ ਗਈ, ਪਰਿਵਾਰ ਨੂੰ ਕਈ ਘੰਟੇ ਬੀਤਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਦੇਖਣ ਦੀ ਇਜਾਜਤ ਦਿੱਤੀ ਗਈ ਅਤੇ ਐਫ.ਆਈ.ਆਰ ਦਰਜ ਕਰਨ ਵਿਚ ਦੇਰੀ ਕਿਉ ਕੀਤੀ ਗਈ। ਇਸਦੀ ਸਾਰੀ ਜਿੰਮੇਵਾਰੀ ਪ੍ਰਦੇਸ਼ ਦੇ ਗ੍ਰਹਿ ਮੰਤਰੀ, ਸਿਹਤ ਮੰਤਰੀ ਅਤੇ ਪ੍ਰਸ਼ਾਸ਼ਨ ਦੀ ਹੈ। ਇਸ ਘਟਨਾ ਵਿੱਚ ਲਾਪਰਵਾਹੀ ਵਰਤਣ ਵਾਲੇ ਸਾਰੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਆਪਣੇ ਅਹੁਦਿਆਂ ਤੇ ਰਹਿਣ ਦਾ ਕੋਈ ਹੱਕ ਨਹੀਂ ਹੈ। ਮੈਂਬਰਾਂ ਵੱਲੋਂ ਮੰਗ ਕੀਤੀ ਗਈ ਕਿ ਸੁਪਰੀਮ ਕੋਰਟ ਵੱਲੋਂ ਇਹਨਾਂ ਸਾਰੇ ਜਿੰਮੇਵਾਰ ਵਿਅਕਤੀਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲੈਣਾ ਚਾਹੀਦਾ ਹੈ। ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਸ ਘਟਨਾ ਤੋਂ ਬਾਅਦ ਆਪਣੇ ਅਹੁਦੇ ਤੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਹੈ। ਮੈਂਬਰਾਂ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੀੜਿਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਭਵਿੱਖ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਚੇਚੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਮਾਸਟਰ ਰਾਜਿੰਦਰ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ, ਕਮਾਂਡੈਂਟ ਬਖਸ਼ੀਸ਼ ਸਿੰਘ, ਜਗਮੋਹਨ ਸ਼ਰਮਾ, ਵਿਨੋਦ ਹੰਸ, ਸ਼ਾਮ ਨਾਥ ਮਹਿਤਾ, ਸ਼ਾਮ ਮੁਰਾਰੀ ਸ਼ਰਮਾ, ਬਲਦੇਵ ਸਿੰਘ, ਹਰਭਜਨ ਸਿੰਘ, ਸਰਵਣ ਸਿੰਘ, ਅਨਿਲ ਕੁਮਾਰ, ਇੰਦਰਜੀਤ ਆਦਿ ਹਾਜਰ ਸਨ।
ਫੋਟੋ : ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ, ਸਤੀਸ਼ ਕਾਲੀਆ, ਕਮਾਡੈਂਟ ਬਖਸ਼ੀਸ਼ ਸਿੰਘ, ਡਾ. ਦਿਲਬਾਗ ਸਿੰਘ ਹੁੰਦਲ ਅਤੇ ਹੋਰ ਮੈਂਬਰ।