Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਟਾਲਾ ਪੁਲਿਸ ਦਾ ਸ਼ਾਨਦਾਰ ਨਿਵੇਕਲਾ ਉਪਰਾਲਾ—ਸ਼ਹਿਰ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਤੇ ਸੁਝਾਅ ਦੱਸਣ ਲਈ ਮੁਹੱਈਆ ਕਰਵਾਇਆ ਖੁੱਲ੍ਹਾ ਪਲੇਟਫਾਰਮ

ਬਟਾਲਾ ਪੁਲਿਸ ਦਾ ਸ਼ਾਨਦਾਰ ਨਿਵੇਕਲਾ ਉਪਰਾਲਾ—ਸ਼ਹਿਰ ਵਾਸੀਆਂ ਨੂੰ ਆਪਣੀਆਂ ਮੁਸ਼ਕਿਲਾਂ ਤੇ ਸੁਝਾਅ ਦੱਸਣ ਲਈ ਮੁਹੱਈਆ ਕਰਵਾਇਆ ਖੁੱਲ੍ਹਾ ਪਲੇਟਫਾਰਮ

ਬਟਾਲਾ, 22 ਅਗਸਤ (ਅਵਿਨਾਸ਼ ਸ਼ਰਮਾ )

ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਨੇ ਪੁਲਿਸ-ਪਬਲਿਕ ਮੀਟ ਵਿੱਚ ਲੋਕਾਂ ਕੋਲੋਂ ਜ਼ਮੀਨੀ ਮੁੱਦਿਆਂ ਬਾਰੇ ਲਈ ਜਾਣਕਾਰੀ

:  ਐਸ.ਐਸ.ਪੀ ਬਟਾਲਾ ਸ੍ਰੀ ਸੁਹੇਲ ਕਾਸਿਮ ਮੀਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਤੇ ਸੁਝਾਅ ਦੱਸਣ ਲਈ ਖੁੱਲ੍ਹਾ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ, ਜਿਸ ਦੇ ਚੱਲਦਿਆਂ ਸਥਾਨਕ ਕਮਿਊਨਿਟੀ ਹਾਲ, ਨੇੜੇ ਖਜੂਰੀ ਗੇਟ ਬਟਾਲਾ ਵਿਖੇ ਪੁਲਿਸ-ਪਬਲਿਕ ਮੀਟ ਕਰਵਾਈ ਗਈ। ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਨਅਤਕਾਰਾਂ, ਹੋਟਲ ਐਸੋਸ਼ੀਏਸ਼ਨ ਦੇ ਪ੍ਰਤੀਨਿਧ, ਸਿਹਤ ਸੰਸਥਾਵਾਂ ਦੇ ਪ੍ਰਤੀਨਿਧ, ਬੁੱਧੀਜੀਵੀ ਵਰਗ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਗੱਲ ਕਰਦਿਆਂ ਐਸ.ਐਸ ਪੀ ਸ੍ਰੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਅੱਜ ਦੀ ਪੁਲਿਸ-ਪਬਲਿਕ ਮੀਟ ਕਰਵਾਉਣ ਦਾ ਮੁੱਖ ਮਕਸਦ ਇਹੀ ਹੈ ਕਿ ਪੁਲਿਸ ਤੇ ਲੋਕਾਂ ਵਿੱਚ ਵਧੀਆ ਤਾਲਮੇਲ ਬਣਾਇਆ ਜਾ ਸਕੇ ਅਤੇ ਜ਼ਮੀਨੀ ਪੱਧਰ’ਤੇ ਮੁਸ਼ਕਿਲਾਂ ਸੁਣ ਕੇ ਉਨਾਂ ਨੂੰ ਹੱਲ ਕੀਤਾ ਜਾ ਸਕੇ। ਉਨਾਂ ਕਿਹਾ ਕਿ ਸ਼ਹਿਰ ਦੀ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਤੇ ਲੋਕਾਂ ਦੇ ਵਿਚਕਾਰ ਤਾਲਮੇਲ ਹੋਣਾ ਜਰੂਰੀ ਹੈ ਅਤੇ ਇਸ ਮਨਸ਼ਾ ਨਾਲ ਅੱਜ ਪੁਲਿਸ-ਪਬਲਿਕ ਮੀਟ ਕਰਵਾਈ ਗਈ ਹੈ ਅਤੇ ਕੀਮਤੀ ਸੁਝਾਅ ਲਏ ਗਏ ਹਨ।

ਇਸ ਮੌਕੇ ਸ਼ਹਿਰ ਵਾਸੀਆਂ ਨੇ ਸਭ ਤੋ ਪਹਿਲਾਂ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਦੀ ਇਸ ਉਪਰਾਲੇ ਦੀ ਸਰਹਾਨ ਕਰਦਿਆਂ ਕਿਹਾ ਕਿ ਅਜਿਹਾ ਉਪਰਾਲਾ ਸਮਾਜ ਦੀ ਬਿਹਤਰੀ ਲਈ ਬਹੁਤ ਲਾਹੇਵੰਦ ਹੈ।

ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਤੇ ਲੋਕਾਂ ਨੇ ਐਸ.ਐਸ.ਪੀ ਦੇ ਧਿਆਨ ਵਿੱਚ ਵੱਖ-ਵੱਖ ਮੁੱਦੇ ਲਿਆਂਦੇ ਤੇ ਕੀਮਤੀ ਸੁਝਾਅ ਵੀ ਦਿੱਤੇ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਦੇ ਪਾਰਕਾਂ, ਚੌਂਕਾਂ, ਸਬਜ਼ੀ ਮੰਡੀ ਤੇ ਬਜਾਰਾਂ ਵਿੱਚ ਪੀ.ਸੀ.ਆਰ ਦੀਆਂ ਟੀਮਾਂ ਲਗਾਈਆਂ ਜਾਣ। ਧਰਨੇ ਲਗਾਉਣ ਲਈ ਕੋਈ ਸਾਂਝੀ ਜਗ੍ਹਾ ਨਿਰਧਾਰਤ ਕੀਤੀ ਜਾਵੇ। ਚੋਰੀ ਦੀਆਂ ਘਟਨਾਵਾਂ, ਨਸ਼ੇ ਨੂੰ ਰੋਕਣ ਲਈ ਹੋਰ ਠੋਸ ਰਣਨੀਤੀ ਉਲੀਕੀ ਜਾਵੇ। ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਏਜੰਟਾ ਵਿਰੁੱਧ ਹੋਰ