Prime Punjab Times

Latest news
ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ... ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਵਲੋਂ “ਵਪਾਰੀਆਂ ਨਾਲ ਗੱਲਬਾਤ” ਵਿਸ਼ੇਸ਼ ਪ੍ਰੋਗਰਾਮ 1...
ADVERTISEMENT
You are currently viewing ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਮੌਕੇ 24 ਨੂੰ ਯਾਤਰਾ ਰੂਟ ’ਤੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਆਦੇਸ਼

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਮੌਕੇ 24 ਨੂੰ ਯਾਤਰਾ ਰੂਟ ’ਤੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਆਦੇਸ਼

ਹੁਸ਼ਿਆਰਪੁਰ, 23 ਅਗਸਤ (PPT NEWS) 

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ 24 ਅਗਸਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦਿਆਂ ਯਾਤਰਾ ਦੇ ਰੂਟਾਂ ਵਾਲੀਆਂ ਥਾਵਾਂ ‘ਤੇ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਕਤ ਸ਼ੋਭਾ ਯਾਤਰਾ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਮੰਦਿਰ ਪ੍ਰਹਿਲਾਦ ਨਗਰ, ਕਮੇਟੀ ਬਾਜ਼ਾਰ, ਬਹਾਦੁਰਪੁਰ ਚੌਕ, ਮਾਲ ਰੋਡ, ਸ਼ਿਮਲਾ ਪਹਾੜੀ ਚੌਕ, ਬਾਲਕ੍ਰਿਸ਼ਨ ਰੋਡ, ਮਹਾਦੇਵ ਚੌਕ, ਰੇਲਵੇ ਰੋਡ, ਘੰਟਾ ਘਰ, ਜਲੰਧਰ ਰੋਡ, ਸ੍ਰੀ ਵਾਲਮੀਕਿ ਚੌਕ ਤੋਂ ਹੁੰਦੀ ਹੋਈ ਪੁਰਾਣੀ ਸਬਜ਼ੀ ਮੰਡੀ, ਗਊਸ਼ਾਲਾ ਬਾਜ਼ਾਰ, ਬੈਂਕ ਬਾਜ਼ਾਰ, ਦਾਲ ਬਾਜ਼ਾਰ, ਪ੍ਰਤਾਪ ਚੌਕ, ਕਸ਼ਮੀਰੀ ਬਾਜ਼ਾਰ, ਘੰਟਾ ਘਰ, ਕੋਤਵਾਲੀ ਬਾਜ਼ਾਰ, ਗੌਰਾਂ ਗੇਟ, ਕਮੇਟੀ ਬਾਜ਼ਾਰ ਤੋਂ ਹੁੰਦੀ ਹੋਈ ਵਾਪਸ ਸ਼੍ਰੀ ਸਿੱਧ ਬਾਬਾ ਬਾਲਕ ਨਾਥ ਮੰਦਿਰ ਪ੍ਰਹਿਲਾਦ ਨਗਰ ਵਿਖੇ ਸਮਾਪਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਹਰੀਸ਼ ਖੋਸਲਾ ਵੱਲੋਂ ਮੰਗ ਪੱਤਰ ਦਿੱਤਾ ਗਿਆ ਸੀ। ਇਸ ਲਈ ਸ਼ੋਭਾ ਯਾਤਰਾ ਵਾਲੇ ਦਿਨ ਇਸ ਮਾਰਗ ‘ਤੇ ਪੈਂਦੇ ਸਾਰੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣੀਆਂ ਚਾਹੀਦੀਆਂ ਹਨ |

error: copy content is like crime its probhihated