Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਯੂਨੀਫਾਈਡ ਪੈਨਸ਼ਨ ਸਕੀਮ ਐਨ.ਪੀ.ਐਸ ਦਾ ਹੀ ਸੁਧਰਿਆ ਹੋਇਆ ਰੂਪ – ਆਗੂ

ਯੂਨੀਫਾਈਡ ਪੈਨਸ਼ਨ ਸਕੀਮ ਐਨ.ਪੀ.ਐਸ ਦਾ ਹੀ ਸੁਧਰਿਆ ਹੋਇਆ ਰੂਪ – ਆਗੂ

ਗੜ੍ਹਦੀਵਾਲਾ 26 ਅਗਸਤ (ਚੌਧਰੀ) 

ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਪੈਨਸ਼ਨ ਦੇਣਾ ਚਾਹੁੰਦੀ ਹੈ ਕੇਂਦਰ ਸਰਕਾਰ -ਅਮਨਦੀਪ ਸ਼ਰਮਾ,ਪ੍ਰਿੰਸ ਗੜਦੀਵਾਲ,ਮਹਾਜਨ

: ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਅਮਨਦੀਪ ਸ਼ਰਮਾ,ਪ੍ਰਿੰਸ ਗੜਦੀਵਾਲ ਅਤੇ ਰਜਤ ਮਹਾਜਨ ਨੇ ਪ੍ਰੈਸ ਨਾਲ ਗੱਲ ਕਰਦਿਆਂ ਹੋਇਆਂ ਕਿਹਾ ਕਿ ਕੇਂਦਰ ਸਰਕਾਰ ਜੋ ਯੂਨੀਫਾਈਡ ਪੈਨਸ਼ਨ ਸਕੀਮ ਲਿਆ ਰਹੀ ਹੈ ਉਹ ਕੇਵਲ ਐਨ.ਪੀ.ਐਸ ਦਾ ਹੀ ਸੁਧਰਿਆ ਹੋਇਆ ਰੂਪ ਹੈ ।ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦਾ ਪੈਸਾ ਹੜੱਪ ਕੇ ਪੈਨਸ਼ਨ ਦੇਣਾ ਚਾਹੁੰਦੀ ਹੈ, ਜਿਸ ਨੂੰ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਿਸੇ ਵੀ ਸੂਰਤ ਵਿੱਚ ਮਨਜ਼ੂਰ ਨਹੀਂ ਕਰੇਗੀ I ਉਹਨਾਂ ਅੱਗੇ ਕਿਹਾ ਕਿ ਜੇਕਰ ਯੂਨੀਫਾਈਡ ਪੈਨਸ਼ਨ ਸਕੀਮ ਇੰਨੀ ਹੀ ਵਧੀਆ ਹੈ ਤਾਂ ਕੇਂਦਰ ਕੈਬਨਿਟ ਆਪਣੇ ਉੱਪਰ ਵੀ ਇਸ ਨੂੰ ਲਾਗੂ ਕਰੇ I ਉਹਨਾਂ ਮੰਗ ਕੀਤੀ ਕੀ ਕੇਂਦਰ ਸਰਕਾਰ 1972 ਦੇ ਨਿਯਮਾਂ ਅਨੁਸਾਰ ਹੀ ਪੁਰਾਣੀ ਪੈਨਸ਼ਨ ਬਹਾਲ ਕਰੇ ਕਿਉ ਕਿ ਯੂਨੀਫਾਈਡ ਪੈਨਸ਼ਨ ਸਕੀਮ ਮੁਲਾਜ਼ਮਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਨਹੀਂ ਕਰੇਗੀ ਸਗੋਂ ਮੁਲਾਜ਼ਮਾਂ ਦੇ ਫੰਡਾਂ ਦਾ ਭਾਰੀ ਘਾਣ ਕਰੇਗੀ I ਉਹਨਾਂ ਕਿਹਾ ਕਿ ਯੂਨੀਫਾਈਡ ਪੈਨਸ਼ਨ ਸਕੀਮ ਵਿੱਚ ਘੱਟੋ- ਘੱਟ ਪੈਨਸ਼ਨ ਜੋ ਮਿੱਥੀ ਗਈ ਹੈ ਉਹ ਵੀ ਅੱਜ ਦੀ ਮਹਿੰਗਾਈ ਨੂੰ ਲੈ ਕੇ ਬਹੁਤ ਘੱਟ ਹੈ I ਉਹਨਾਂ ਕਿਹਾ ਕਿ ਜਦ ਤੱਕ ਸਰਕਾਰ 1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਨਹੀਂ ਕਰਦੀ ਉਦੋਂ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ ਅਤੇ ਮੁਲਾਜ਼ਮ ਸਰਕਾਰ ਦੀਆਂ ਲੂੰਬੜ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਪੁਰਾਣੀ ਪੈਨਸ਼ਨ ਬਹਾਲ ਹੋਣ ਤੱਕ ਇਹ ਸੰਘਰਸ਼ ਜਾਰੀ ਰਹੇਗਾ ।ਇਸ ਮੌਕੇ ਅਮਰ ਸਿੰਘ, ਸਤੀਸ਼ ਕੁਮਾਰ, ਬਲਵਿੰਦਰ ਟਾਕ,ਬ੍ਰਿਜ ਮੋਹਨ ਆਦਿ ਸਾਥੀ ਹਾਜ਼ਰ ਸਨ।