Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਮੀਰੀ ਪੀਰੀ ਸੇਵਾ ਸੁਸਾਇਟੀ ਨੂੰ ਪੰਜਾਹ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਮੀਰੀ ਪੀਰੀ ਸੇਵਾ ਸੁਸਾਇਟੀ ਨੂੰ ਪੰਜਾਹ ਹਜਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਂਟ

ਗੜ੍ਹਦੀਵਾਲਾ 28 ਅਗਸਤ (ਚੌਧਰੀ )

: ਮੀਰੀ ਸੇਵਾ ਸੁਸਾਇਟੀ ਬੋਦਲ ਗਰਨਾ ਸਾਹਿਬ ਵਲੋ ਇਲਾਕੇ ਵਿੱਚ ਸਮਾਜ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸਦੇ ਨਾਲ ਹੀ ਸੁਸਾਿੲਟੀ ਵਲੋ ਆਉਣ ਵਾਲੀ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੋੜਨ ਵਾਸਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਬਾਣੀ ਸੰਥਿਆ,ਕੀਰਤਨ ਅਤੇ ਗਤਕੇ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਸੁਸਾਇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਵਾਸਤੇ ਕੀਤੇ ਜਾ ਰਹੇ ਉਪਰਾਲੇ ਨੂੰ ਵੇਖਦੇ ਹੋਏ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸੁਸਾਇਟੀ ਨੂੰ 50 ਹਜਾਰ ਰੁਪਏ ਦੀ ਸਹਾਇਤਾ ਭੇਂਟ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਕਿਹਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ ਦੇ ਸਹਿਯੋਗ ਨਾਲ ਸੁਸਾਇਟੀ ਵਲੋ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਬੱਚਿਆਂ ਨੂੰ ਸੁਝਵਾਨ ਅਧਿਆਪਕਾਂ ਰਾਹੀ ਗੁਰਬਾਣੀ ਸੰਥਿਆ,ਕੀਰਤਨ ਅਤੇ ਗਤਕੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਸਿਖਲਾਈ ਦੇਣ ਵਾਲੇ ਅਧਿਆਪਕਾਂ ਨੂੰ ਸੇਵਾਫਲ ਸੁਸਾਇਟੀ ਵਲੋੰ ਦਿਤਾ ਜਾ ਰਿਹਾ ਹੈ।ਇਸ ਮੌਕੇ  ਉਹਨਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਵੀ ਸੁਸਾਇਟੀ ਨੂੰ ਮਾਈਕ ਸਹਾਇਤਾ ਦੇ ਨਾਲ ਨਾਲ ਗੁਰਬਾਣੀ ਕੀਰਤਨ ਵਾਸਤੇ ਤੰਤੀ ਸਾਜ਼ ਅਤੇ ਗਤਕੇ ਵਾਸਤੇ ਸ਼ਸਤਰ ਵੀ ਮੁਹਈਆ ਕਰਵਾਏ ਗਏ ਹਨ ਇਸ ਲਈ ਸੋਸਾਇਟੀ ਦੇ ਸਮੂਹ ਮੈਂਬਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਦਾ ਸੋਸਾਇਟੀ ਨੂੰ 50 ਹਜਾਰ ਰੁਪਏ ਸਹਾਇਤਾ ਰਾਸ਼ੀ ਦੇਣ ਤੇ ਧੰਨਵਾਦ ਕਰਦੇ ਹਾਂ ।ਇਸ ਸਹਾਇਤਾ ਦਾ ਚੈੱਕ ਸਰਦਾਰ ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਗਰਨਾ ਸਾਹਿਬ ਵੱਲੋਂ ਸੁਸਾਇਟੀ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਮਾਣਕੂ, ਪ੍ਰਿਤਪਾਲ ਸਿੰਘ ਸੋਨੀ, ਪ੍ਰਧਾਨ ਮਨਦੀਪ ਸਿੰਘ ਢੀਂਡਸਾ,ਐਡਵੋਕੇਟ ਰਮਨਪ੍ਰੀਤ ਸਿੰਘ ਬੋਦਲ, ਸਰਬਜੀਤ ਸਿੰਘ ਆਦਿ ਹਾਜਰ ਸਨ।

ਫ਼ੋਟੋ ਕੈਪਸ਼ਨ… ਸੁਸਾਇਟੀ ਮੈਂਬਰਾਂ ਨੂੰ ਸੇਵਾ ਰਾਸ਼ੀ ਦਾ ਚੈੱਕ ਭੇਂਟ ਕਰਦੇ ਹੋਏ ਮੈਨੇਜਰ ਅਵਤਾਰ ਸਿੰਘ ਅਤੇ ਸੁਸਾਇਟੀ ਦੇ ਹਾਜ਼ਰ ਮੈਂਬਰ ਸਾਹਿਬਾਨ