Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਵੱਖ ਵੱਖ ਖੇਤਰਾਂ ‘ਚ 11 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਵੱਖ ਵੱਖ ਖੇਤਰਾਂ ‘ਚ 11 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਬਟਾਲਾ( ਅਵਿਨਾਸ਼ ਸ਼ਰਮਾ )

: ਐੱਸ ਐੱਸ ਪੀ ਬਟਾਲਾ ਸੁਹੇਲ ਕਾਸਿਮ ਮੀਰ (ਆਈ ਪੀ ਐਸ) ਦੀ ਯੋਗ ਅਗਵਾਈ ਹੇਠ ਬਟਾਲਾ ਪੁਲੀਸ ਨੂੰ ਉਸ ਸਮੇਂ ਵਡੀ ਸਫਲਤਾ ਮਿਲੀ ਜਦੋਂ ਸੋਨੇ ਦੀ ਖੋਹ ਕਰਨ ਵਾਲੇ 2 ਵਿਅਕਤੀਆਂ ਨੂੰ ਥਾਣਾ ਸਿਵਲ ਲਾਈਨ, ਸਿਟੀ ਅਤੇ ਸੀ ਆਈ ਏ ਸਟਾਫ ਵਲੋ ਬੜੀ ਹੁਸ਼ਿਆਰੀ ਅਤੇ ਮਿਹਨਤ ਨਾਲ ਟ੍ਰੇਸ ਕਰ ਗਿਰਫ਼ਤਾਰ ਕਰ ਲਿਆ ਗਿਆ। ਇਸ ਮੌਕੇ ਤੇ ਡੀ.ਐੱਸ .ਪੀ ਸਿਟੀ ਸੰਜੀਵ ਕੁਮਾਰ ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲੀਸ ਵਲੋ ਗਊਸ਼ਾਲਾ ਦੇ ਨੇੜੇ ਵਾਲਿਆਂ ਖੋਹਣ ਦੇ ਨਾਲ ਨਾਲ ਹੋਰ ਵਖੋ ਵਖ ਖੇਤਰਾਂ ਵਿਚ 11 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਸ਼ਮਸ਼ੇਰ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਹਰਪੁਰਾ ਅਤੇ ਪ੍ਰਭਜੋਤ ਸਿੰਘ ਉਰਫ ਪ੍ਰਭ ਪੁੱਤਰ ਰਜਿੰਦਰ ਸਿੰਘ ਵਾਸੀ ਖਾਨਫਤਾ ਵਜੋਂ ਹੋਈ ਹੈ। ਡੀ ਐੱਸ ਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਉਕਤ ਖੋਹ ਕਰਨ ਵਾਲਿਆਂ ਦੀ ਤਫਤੀਸ਼ ਕਰ ਕੇ ਸੋਨੇ ਦੀ ਚੇਨ, ਵਾਲਿਆਂ ਅਤੇ ਵਾਰਦਾਤ ਲਈ ਵਰਤਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਜੇਹੜੇ ਸੁਨਿਆਰੇ ਵਲੋ ਉਕਤ ਸਮਾਣ ਖਰੀਦਿਆ ਗਿਆ ਸੀ ਉਸ ਵਿਰੁੱਧ ਵੀ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਗਿਰਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛ ਗਿੱਛ ਜਾਰੀ ਹੈ। ਡੀ ਐੱਸ ਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਪੁਲੀਸ ਪ੍ਰਸਾਸ਼ਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਤੇ ਇੰਸਪੈਕਟਰ ਪ੍ਰਭਜੋਤ ਸਿੰਘ ਅਠਵਾਲ, ਐੱਸ ਐਚ ਓ ਜਸਜੀਤ ਸਿੰਘ ਆਦਿ ਹਾਜ਼ਰ ਸਨ।*

error: copy content is like crime its probhihated