Prime Punjab Times

Latest news
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ...
ADVERTISEMENT
You are currently viewing ਪੰਜਾਬ ਦੇ ਟਿਕਾਊ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ – ਕੋਮਲ ਮਿੱਤਲ

ਪੰਜਾਬ ਦੇ ਟਿਕਾਊ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ – ਕੋਮਲ ਮਿੱਤਲ

 ਹੁਸ਼ਿਆਰਪੁਰ, 31 ਅਗਸਤ (PPT NEWS) 

 : ਵੁੱਡਲੈਂਡ ਓਵਰਸੀਜ਼ ਸਕੂਲ ਵਿਖੇ  ਦਸੂਹਾ ਦੀ ਪ੍ਰਸਿੱਧ ਐਨ.ਜੀ.ਓ ‘ਏ4ਸੀ’ ਵੱਲੋਂ ‘ਟਿਕਾਊ ਵਿਕਾਸ ਵਿਚ ਵਿਚ ਨੌਜਵਾਨਾਂ ਦੀ ਭੂਮਿਕਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ  ਨੇ ਐਨ.ਜੀ.ਓ ਦੇ ਮੁਖੀ ਸੰਜੀਵ ਕੁਮਾਰ ਦੇ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਡਾ. ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ, ਕੈਲੇਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਐਮ.ਡੀ ਸ਼੍ਰੀਜਲ ਗੁਪਤਾ,   ਸੋਨਾਲੀਕਾ ਗਰੁੱਪ ਦੇ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਅਤੁਲ ਸ਼ਰਮਾ,ਵੁੱਡਲੈਂਡ ਓਵਰਸੀਜ਼ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ  ਹਾਜ਼ਰ ਹੋਏ।

  ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ  ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਟਿਕਾਊ ਵਿਕਾਸ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਟਿਕਾਊ ਵਿਕਾਸ ਇਕ ਅਜਿਹੀ ਵਿਕਾਸ ਪ੍ਰਕਿਰਿਆ ਹੈ ਜੋ ਨਾ ਕੇਵਲ ਅਜੋਕੀ ਪੀੜ੍ਹੀ ਦੀਆਂ ਲੋੜਾਂ ਪੂਰੀਆਂ ਕਰਦੀ ਹੈ, ਬਲਕਿ ਇਹ ਵੀ ਧਿਆਨ ਰੱਖਦੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੀ ਸਮਰੱਥਾ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ।

 ਕਮਿਸ਼ਨਰ ਡਾ. ਅਮਨਦੀਪ ਕੌਰ, ਐਸ.ਡੀ.ਐਮ ਸੰਜੀਵ ਸ਼ਰਮਾ, ਸ੍ਰੀਜਲ ਗੁਪਤਾ,ਅਤੁਲ ਸ਼ਰਮਾ ਅਤੇ ਹੋਰਨਾਂ ਨੇ ਵੀ ਆਪਣੇ-ਆਪਣੇ ਸੰਬੋਧਨਾਂ ਵਿਚ ਟਿਕਾਊ ਵਿਕਾਸ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਸਮਝਾਇਆ ਕਿ ਟਿਕਾਊ ਵਿਕਾਸ ਲਈ ਕਿਉਂ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਮਨੁੱਖਾਂ ਅਤੇ ਕੁਦਰਤ ਦੋਵਾਂ ਦੀ ਲੰਬੀ ਮਿਆਦ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਂਦਾ ਹੈ।

 ਸੈਮੀਨਾਰ ਦੇ ਅੰਤ ਵਿਚ ਸਕੂਲ ਦੇ ਮੈਨੇਜਿੰਗ ਟਰੱਸਟੀ ਮਨਦੀਪ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ  ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਮਹਿਮਾਨ ਵੁੱਡਲੈਂਡ ਵਿੱਚ ਭਵਿੱਖ ਵਿੱਚ ਅਜਿਹੇ ਹੋਰ ਸੈਮੀਨਾਰ ਆਯੋਜਿਤ ਕਰਨਗੇ ਤਾਂ ਜੋ ਵੁੱਡਲੈਂਡ ਵਾਸੀ ਸਿੱਖਿਆ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਹੋ ਸਕਣ।