Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦਾ ਵੱਡਾ ਉਪਰਾਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤੀ ਅੱਠਵੀਂ ਬੱਸ ਯਾਤਰਾ ਰਵਾਨਾ

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦਾ ਵੱਡਾ ਉਪਰਾਲਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਕੀਤੀ ਅੱਠਵੀਂ ਬੱਸ ਯਾਤਰਾ ਰਵਾਨਾ

ਬਟਾਲਾ 1ਸਤੰਬਰ (ਅਵਿਨਾਸ਼ ਸ਼ਰਮਾ)

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਅਤੇ ਹਰੇਕ ਧਰਮ ਅਸਥਾਨਾਂ ਦੇ ਦਰਸ਼ਨ ਲਈ ਕੀਤੇ ਇਸ ਉਪਰਾਲੇ ਦੀ ਸਾਰੇ ਪਾਸੇ ਸ਼ਲਾਘਾ ਕੀਤੀ ਜਾ ਰਹੀ ਹੈ :-ਢੋਲਾ,ਗੈਂਦ,ਕਮਲ

: ਪੰਜਾਬ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਇੱਕ ਬੱਸ ਸੇਵਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਈਅਰ ਅਤੇ ਸੁਭਾਸ਼ ਸਹਿਗਲ ਦੀ ਅਗਵਾਈ ਹੇਠ ਅੱਠਵੀਂ ਬਸ ਯਾਤਰਾ ਸ਼ੁਰੂ ਕੀਤੀ ਗਈ। ਬੱਸ ਨੂੰ ਰਵਾਨਾ ਕਰਨ ਤੋਂ ਪਹਿਲਾਂ ਸਰਹੱਦੀ ਲੋਕ ਸੇਵਾ ਸਮਿਤੀ ਨਗਰ ਪ੍ਰਧਾਨ ਨੀਰਜ਼ ਕੁਮਾਰ ਢੋਲਾ,ਉਪ ਪ੍ਰਧਾਨ ਜਗਤਾਰ ਗੈਂਦ, ਜ਼ਿਲ੍ਹਾ ਮਹਾਂ ਮੰਤਰੀ ਕਮਲ ਕਿਸ਼ੋਰ ਨੇ ਰੀਬਨ ਕੱਟ ਕੇ ਅਤੇ ਨਾਰੀਅਲ ਤੋੜ ਕੇ ਮਾਤਾ ਦੇ ਜੈਕਾਰਿਆਂ ਨਾਲ ਨਿਹਾਲ ਕਰਕੇ ਅੱਠਵੀਂ ਬੱਸ ਯਾਤਰਾ ਮਾਤਾ ਚਿੰਤਪੁਰਨੀ ਜੀ ਦੇ ਦਰਬਾਰ ਨੇ ਗੁਰੂ ਮਹਾਰਾਜ ਦਾ ਓਟ ਆਸਰਾ ਲੈਂਦੇ ਹੋਏ ਬੱਸ ਨੂੰ ਰਵਾਨਾ ਕੀਤਾ ਗਿਆ । ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਨਈਅਰ ਅਤੇ ਸੁਭਾਸ਼ ਸਹਿਗਲ ਨੇ ਸਾਂਝੇ ਤੌਰ ਤੇ ਕਿਹਾ ਕਿ ਯਾਤਰੂਆਂ ਦੀ ਸਹੂਲਤ ਲਈ ਬਹੁਤ ਘੱਟ ਪੈਸੇ ਤੇ ਹਰ ਸੁਵਿਧਾ ਨਾਲ ਲੈਸ ਬੱਸ ਬਟਾਲਾ ਤੋਂ ਹਰ ਮਹੀਨੇ ਵੱਖਰੇ, ਵੱਖਰੇ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਚਲਦੀ ਹੈ , ਜਿਵੇਂ ਕਿ ਗੁਰਦੁਆਰਾ ਮਨੀਕਰਨ ਸਾਹਿਬ, ਅਨੰਦਪੁਰ ਸਾਹਿਬ , ਮਾਤਾ ਬੰਗਲਾ ਮੁੱਖੀ, ਬਾਬਾ ਵਿਡਭਾਗ ਸਿੰਘ ਅਤੇ ਚਿੰਤਪੁਰਨੀ ਮਾਤਾ ਆਦਿ ਦੇ ਦਰਸ਼ਨ ਹੋ ਚੁੱਕੇ ਹਨ । ਨੀਰਜ਼ ਕੁਮਾਰ ਢੋਲਾ, ਜਗਤਾਰ ਗੈਂਦ ਅਤੇ ਕਮਲ ਕਿਸ਼ੋਰ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਅਤੇ ਹਰੇਕ ਧਰਮ ਅਸਥਾਨਾਂ ਦੇ ਦਰਸ਼ਨ ਲਈ ਕੀਤੇ ਇਸ ਉਪਰਾਲੇ ਦੀ ਸਾਰੇ ਪਾਸੇ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ ।ਇਸ ਮੌਕੇ ਤੇ ਜ਼ਿਲਾ ਪ੍ਰਧਾਨ ਸੰਜੀਵ ਨਈਅਰ , ਸੁਭਾਸ਼ ਸਹਿਗਲ ,ਭੁਪਿੰਦਰ ਸਿੰਘ ਸੋਢੀ,ਰਮੇਸ਼ ਭਾਟੀਆ, ਬਲਦੇਵ ਖਾਲਸਾ , ਅਸ਼ੋਕ ਜਰੇਵਾਲ , ਸੁਨੀਲ ਕੁਮਾਰ ਬਟਾਲਵੀ , ਡਾ,,ਹਰਪਾਲ ਬਟਾਲਵੀ, ਹਰਭਜਨ ਸਿੰਘ ਨੱਤ ,ਰਾਗਵ ਸਹਿਗਲ,ਮਾਸਟਰ ਜਤਿੰਦਰ ਸਿੰਘ, ਅਵਿਨਾਸ਼ ਸ਼ਰਮਾ, ਰਾਜੂ ਲਹੌਰੀਆਂ,ਆਦਿ ਮੌਜੂਦ ਸਨ ।