Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੰਜਾਬ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਡਾ.ਰਾਜ ਕੁਮਾਰ ਚੱਬੇਵਾਲ

ਪੰਜਾਬ ‘ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ‘ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 3 ਸਤੰਬਰ (PPT NEWS) 

–ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਬਲਾਕ-2 ਦੇ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਰਵਾਏ ਜਾਂਦੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਖੇਡ ਮੁਕਾਬਲਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਸੇਧ ਦਿੱਤੀ ਹੈ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਬਲਾਕ ਹੁਸ਼ਿਆਰਪੁਰ-2 ਦੇ ਖੇਡ ਮੁਕਾਬਲਿਆਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਯਤਨਾਂ ਸਦਕਾ ਪੰਜਾਬ ਵਿਚ ਪਿਛਲੇ ਤਿੰਨ ਸਾਲਾਂ ਤੋਂ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਹੁਣ ਪੰਜਾਬ ਦਾ ਨੌਜਵਾਨ ਖੇਡਾਂ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 1 ਹਜ਼ਾਰ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚੋਂ 260 ਖੇਡ ਨਰਸਰੀਆਂ ਜਲਦੀ ਸ਼ੁਰੂ ਹੋ ਜਾਣਗੀਆਂ।ਪਹਿਲੀ ਵਾਰ ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ 8 ਤੋਂ 15 ਲੱਖ ਰੁਪਏ ਦਿੱਤੇ ਗਏ ਅਤੇ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਚੰਗੀਆਂ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਲੰਪਿਕਸ ਵਿਚ ਪੰਜਾਬ ਦੇ 19 ਖਿਡਾਰੀਆਂ ਨੇ ਭਾਗ ਲਿਆ ਹੈ, ਜੋ ਕਿ ਸੂਬੇ ਲਈ ਮਾਣ ਵਾਲੀ ਗੱਲ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪਿੰਡ ਦੇ ਸਟੇਡੀਅਮ ਲਈ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਡਾ. ਇਸ਼ਾਂਕ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਸਕੂਲ ਪ੍ਰਿੰਸੀਪਲ ਮਲਕੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਤੈਰਾਕੀ ਕੋਚ ਨਿਤਿਸ਼ ਠਾਕੁਰ, ਅਥਲੈਟਿਕਸ ਕੋਚ ਬਲਬੀਰ ਕੌਰ, ਲੈਕਚਰਾਰ ਪ੍ਰਭਜੋਤ ਸਿੰਘ, ਰਜਨੀਸ਼ ਕੁਮਾਰ ਗੁਲਿਆਨੀ , ਲੈਕਚਰਾਰ ਮੁਨੀਸ਼ ਮੌਦਗਿਲ, ਗੁਰਪ੍ਰੀਤ ਕੌਰ, ਲੈਕਚਰਾਰ ਹਰਿੰਦਰ ਸੈਣੀ, ਰਾਜਾ ਸਿੰਘ ਪੱਟੀ, ਲੈਕਚਰਾਰ ਉਪਿੰਦਰਜੀਤ ਸਿੰਘ, ਅਮਰਜੀਤ ਰਾਏ, ਰੇਖਾ, ਗੁਰਮੀਤ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।