Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਗੜ੍ਹਦੀਵਾਲਾ ਇਲਾਕੇ ‘ਚ ਵਾਪਰੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌ +ਤ,ਦੋ ਗੰਭੀਰ ਜ+ਖਮੀ

ਗੜ੍ਹਦੀਵਾਲਾ ਇਲਾਕੇ ‘ਚ ਵਾਪਰੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌ +ਤ,ਦੋ ਗੰਭੀਰ ਜ+ਖਮੀ

ਗੜ੍ਹਦੀਵਾਲਾ 4 ਸਤੰਬਰ (ਚੌਧਰੀ)

: ਬੀਤੀ ਦੇਰ ਸ਼ਾਮ ਗੜ੍ਹਦੀਵਾਲਾ ਦੇ ਪਿੰਡ ਕੋਈ ਦੇ ਮਾਤਾ ਕੁੰਤੀ ਪੁਰ ਮੰਦਿਰ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚੋਂ ਇੱਕ ਦੀ ਮੌਕੇ ਤੇ ਹੀ ਮੌ+ਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜਖਮੀ ਹੋ ਗਏ। ਜਿਨਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਦਸੂਹਾ ਦੇ ਸਿਵਲ ਹਸਪਤਾਲ ਲੈ ਜਾਇਆ ਗਿਆ।ਡਾਕਟਰ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਅੱਗੇ ਰੈਫਰ ਕਰ ਦਿੱਤਾ।

ਸੂਤਰਾਂ ਮੁਤਾਬਕ ਇਹ ਹਾਦਸਾ ਮੋਟਰਸਾਈਕਲ ਤੇ ਸਵਾਰ ਤਿੰਨ ਨੌਜਵਾਨ ਅਣਪਛਾਤੇ ਵਾਹਨ ਦੀ ਲਪੇਟ ਚ ਆ ਜਾਣ ਕਰਕੇ ਵਾਪਰਿਆ ਹੈ। ਤਿੰਨੋਂ ਨੌਜਵਾਨ ਆਪਣੇ ਮੋਟਰਸਾਈਕਲ ਤੇ ਪਿੰਡ ਬਰੂਹੀ ਤੋਂ ਆਪਣੇ ਪਿੰਡ ਅਗਲੌਰ ਪਰਤ ਰਹੇ ਸਨ।ਸੂਚਨਾ ਮਿਲਦੇ ਗੜ੍ਹਦੀਵਾਲਾ ਪੁਲਿਸ ਦੇ ਕਰਮਚਾਰੀਆਂ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਦਾ ਲਾਸ਼ ਨੂੰ ਕਬਜੇ ਵਿੱਚ ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਰਛਪਾਲ ਸਿੰਘ ਉਰਫ ਬਿੱਟੂ (40)ਪੁੱਤਰ ਜੀਤ ਲਾਲ ਵਾਸੀ ਅਗਲੌਰ ਵਜੋਂ ਹੋਈ ਹੈ। ਦੋਵੇਂ ਜਖਮੀਆਂ ਦੀ ਪਛਾਣ ਮਨਦੀਪ ਸਿੰਘ (26) ਪੁੱਤਰ ਪਿਆਰਾ ਲਾਲ ਤੇ ਰਾਹੁਲ (28)ਪੁੱਤਰ ਪ੍ਰੇਮ ਚੰਦ ਵਾਸੀ ਦੋਵੇਂ ਅਗਲੌਰ ਵਜੋਂ ਹੋਈ ਹੈ। ਦੋਵੇਂ ਜਖਮੀ ਨੌਜਵਾਨ ਇਸ ਮੌਕੇ ਜਲੰਧਰ ਦੇ ਨਿਜੀ ਹਸਪਤਾਲ ਵਿਚ ਦਾਖਲ ਹਨ।ਪੁਲਿਸ ਜਾਂਚ ਤੋਂ ਬਾਅਦ ਹੀ ਬਾਕੀ ਜਾਣਕਾਰੀ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।

error: copy content is like crime its probhihated