Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਵਿਧਾਇਕ ਸ਼ੈਰੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਕੀਤੀ ਮੀਟਿੰਗ

ਵਿਧਾਇਕ ਸ਼ੈਰੀ ਨੇ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਕੀਤੀ ਮੀਟਿੰਗ

  • ਬਟਾਲਾ, 5 ਸਤੰਬਰ ( ਅਵਿਨਾਸ਼ ਸ਼ਰਮਾ )

ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੀ ਚਰਚਾ

: ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ।

ਇਸ ਮੌਕੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਕਰੀਬ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਹੋਰ ਅਜਿਹੇ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਹਾਸਲ ਹੋਣਗੀਆਂ।

ਸਿਹਤ ਮੰਤਰੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਕਿ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਵਿੱਚ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਵਲੋਂ ਦਿੱਤੇ ਸੁਝਾਆਂ ਅਤੇ ਹਸਪਤਾਲਾਂ ਵਿੱਚ ਹੋਰ ਬਿਹਤਰ ਵਿਕਾਸ ਲਈ ਕੰਮ ਕਰਵਾਏ ਜਾਣਗੇ।