Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਹੁਸ਼ਿਆਰਪੁਰ, 5 ਸਤੰਬਰ (PPT NEWS) 

* ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
* ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
* ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ

: ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ।

ਇੱਥੇ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦਾ ਮੁੱਢਲਾ ਤੇ ਤਰਜੀਹੀ ਫ਼ਰਜ਼ ਹੈ ਅਤੇ ਇਸ ਸਬੰਧ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਸ਼ਾਨਾਮੱਤੇ ਵਿਰਸੇ ਨਾਲ ਨੇੜਿਓਂ ਜੁੜੇ ਰਹਿ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ  ਵਿੱਚ ਸਹਾਈ ਹੋਵੇਗਾ।