Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing *ਕੰਪਿਊਟਰ ਅਧਿਆਪਕਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ : ਪ੍ਰਿੰਸ ਗੜਦੀਵਾਲਾ,ਪੰਕਜ ਸ਼ਰਮਾ*

*ਕੰਪਿਊਟਰ ਅਧਿਆਪਕਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦਾ ਘਾਣ : ਪ੍ਰਿੰਸ ਗੜਦੀਵਾਲਾ,ਪੰਕਜ ਸ਼ਰਮਾ*

ਗੜ੍ਹਦੀਵਾਲਾ 6 ਸਤੰਬਰ (PPT NEWS) 

: ਇੱਕ ਪਾਸੇ ਪੰਜਾਬ ਸਰਕਾਰ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਸਨਮਾਨ ਲਈ ਪ੍ਰੋਗਰਾਮ ਕਰਦੀ ਹੈ ਅਤੇ ਦੂਜੇ ਪਾਸੇ ਆਪਣਾ ਹੱਕ ਮੰਗ ਰਹੇ ਅਧਿਆਪਕਾਂ ਉੱਪਰ ਲਾਠੀਚਾਰਜ ਕਰਦੀ ਹੈ। ਇਸਦੀ ਤਾਜਾ ਮਿਸਾਲ ਸੰਗਰੂਰ ਵਿਖੇ ਕੰਪਿਊਟਰ ਅਧਿਆਪਕਾਂ ਦੇ ਉੱਪਰ ਕੀਤਾ ਗਿਆ ਲਾਠੀਚਾਰਜ ਹੈ। ਵੱਖ ਵੱਖ ਜਥੇਬੰਦੀਆਂ ਦੇ ਵਾਂਗ ਕੰਪਿਊਟਰ ਅਧਿਆਪਕ ਵੀ ਆਪਣੇ ਆਪ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਤੌਰ ਤੇ ਮਰਜ ਕਰਨ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਵਾਰ-ਵਾਰ ਮੀਟਿੰਗਾਂ ਦੇ ਕੇ ਸਮਾਂ ਨਾ ਦੇਣ ਦੇ ਵਿਰੋਧ ਵਜੋਂ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਸੀ। ਇਸ ਸ਼ਾਂਤਮਈ ਰੋਸ ਰੈਲੀ ਦੇ ਉੱਪਰ ਪੁਲਿਸ ਵੱਲੋਂ ਸਰਕਾਰ ਦੀ ਸ਼ਹਿ ਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ (ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ) ਦੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ, ਬਲਾਕ ਵਾਈਸ ਪ੍ਰਧਾਨ ਪੰਕਜ ਸ਼ਰਮਾ, ਜ਼ਿਲ੍ਹਾ ਆਗੂ ਜਗਵਿੰਦਰ ਸਿੰਘ ਨੇ ਅਧਿਆਪਕਾਂ ਦੀ ਇੱਕ ਮਹੀਨਾਵਾਰ ਮੀਟਿੰਗ ਵਿੱਚ ਕੀਤਾ। ਪੰਜਾਬ ਦੀ ‘ਆਪ’ ਸਰਕਾਰ ਖੁਦ ਧਰਨਿਆਂ ਮੁਜਾਹਰਿਆਂ ਵਿੱਚੋਂ ਨਿਕਲੀ ਹੈ ਅਤੇ ਹੁਣ ਇਸ ਸਰਕਾਰ ਨੂੰ ਆਪਣਾ ਹੱਕ ਮੰਗਣ ਲਈ ਹੋ ਰਹੇ ਰੋਸ ਪ੍ਰਦਰਸ਼ਨ ਸਹੀ ਨਹੀਂ ਲੱਗ ਰਹੇ। ਆਗੂਆਂ ਵਲੋਂ ਮੰਗ ਕੀਤੀ ਗਈ ਕਿ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ। ਇਸ ਮੌਕੇ ਅਨਿਲ ਕੁਮਾਰ, ਰਮਨ ਕੁਮਾਰ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਹਾਜਰ ਸਨ।*

error: copy content is like crime its probhihated