Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਏਕਤਾ ਵੀ ਵਧਾਉਂਦੀਆਂ ਹਨ ਖੇਡਾਂ : ਬ੍ਰਮ ਸ਼ੰਕਰ ਜਿੰਪਾ

ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਏਕਤਾ ਵੀ ਵਧਾਉਂਦੀਆਂ ਹਨ ਖੇਡਾਂ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ 6 ਸਤੰਬਰ (PPT NEWS) 

ਕੈਬਨਿਟ ਮੰਤਰੀ ਨੇ’ਖੇਡਾਂ ਵਤਨ ਪੰਜਾਬ ਦੀਆ-2024′ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਪੜਾਅ ਤਹਿਤ ਬਲਾਕ ਹੁਸ਼ਿਆਰਪੁਰ-1 ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2024’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਪੜਾਅ ਤਹਿਤ ਬਲਾਕ ਹੁਸ਼ਿਆਰਪੁਰ-1 ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਬਲਾਕ ਪੱਧਰੀ ਇਨ੍ਹਾਂ ਖੇਡਾਂ ਵਿਚ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਖੇਡਾਂ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਹ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਏਕਤਾ ਨੂੰ ਵੀ ਪ੍ਰਫੁੱਲਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਖੇਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਣ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ 8 ਲੱਖ ਤੋਂ 15 ਲੱਖ ਰੁਪਏ ਤੱਕ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਸਰਕਾਰੀ ਅਹੁਦਿਆਂ ‘ਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੈਰਿਸ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸਬੰਧਤ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1-1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਇਸ ਪ੍ਰੋਗਰਾਮ ਰਾਹੀਂ ਪਿੰਡ ਪੱਧਰ, ਸੂਬੇ ਅਤੇ ਰਾਸ਼ਟਰੀ ਪੱਧਰ ‘ਤੇ ਛੁਪੀਆਂ ਖੇਡ ਪ੍ਰਤਿਭਾਵਾਂ ਨੂੰ ਪਛਾਣਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਲਗਨ ਦਾ ਬਹੁਤ ਮਹੱਤਵ ਹੈ, ਜੋ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਹਨ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਰਵਿੰਦਰ ਸਿੰਘ ਰੂਬੀ, ਅਜੇ ਰਾਣਾ, ਹਰਵਿੰਦਰ ਵਿਰਦੀ, ਪ੍ਰੋ. ਬਹਾਦਰ ਸਿੰਘ ਸੁਨੇਤ, ਕੋਚ ਨਿਤਿਸ਼ ਠਾਕੁਰ, ਬਲਬੀਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।