Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ- ਕੈਬਨਿਟ ਮੰਤਰੀ ਬਲਕਾਰ ਸਿੰਘ

ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ- ਕੈਬਨਿਟ ਮੰਤਰੀ ਬਲਕਾਰ ਸਿੰਘ

ਬਟਾਲਾ,6 ਸਤੰਬਰ ( ਅਵਿਨਾਸ਼ ਸ਼ਰਮਾ )

ਵਿਧਾਇਕ ਸ਼ੈਰੀ ਕਲਸੀ ਵਲੋਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨਾਲ ਵਿਆਹ ਪੁਰਬ ਸਮਾਗਮ ਸਬੰਧੀ ਕੀਤੀ ਗਈ ਮੀਟਿੰਗ

: ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ ਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਵਿਆਹ ਪੁਰਬ ਦੇ ਸਬੰਧ ਵਿੱਚ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਆਪ ਪਾਰਟੀ ਦੇ ਨੌਜਵਾਨ ਆਗੂ ਮਾਣਿਕ ਮਹਿਤਾ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪਵਿੱਤਰ ਧਰਤੀ ਬਟਾਲਾ ਵਿਖੇ ਵਿਆਹ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ ਨਾਲ ਚੱਲ ਰਹੀਆਂ ਹਨ ਅਤੇ ਵਿਆਹ ਪੁਰਬ ਸਬੰਧੀ ਵੱਖ ਵੱਖ ਪਹਿਲੂਆਂ ਬਾਰੇ ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਚਰਚਾ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਕਰਵਾਉਣ ਲਈ ਕੋਈ ਢਿੱਲਮੱਠ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪਰਦਾਨ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਜਦ ਵੀ ਬਟਾਲਾ ਦੇ ਵਿਕਾਸ ਕਾਰਜਾਂ ਬਾਰੇ ਗੱਲ ਕੀਤੀ ਹੈ, ਤਾਂ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਹਮੇਸ਼ਾ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ।

error: copy content is like crime its probhihated