Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਵਿਜੀਲੈਂਸ ਵਿਭਾਗ ਵਲੋਂ ਤਹਿਸੀਲਦਾਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਵਿਭਾਗ ਵਲੋਂ ਤਹਿਸੀਲਦਾਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਟਾਲਾ ( ਅਵਿਨਾਸ਼ ਸ਼ਰਮਾ )

: ਵਿਜੀਲੈਂਸ ਵਿਭਾਗ ਨੇ ਡੇਰਾ ਬਾਬਾ ਨਾਨਕ ਦੇ ਤਹਿਸੀਲ ਕੰਪਲੈਕਸ ਵਿੱਚ ਤਹਿਸੀਲਦਾਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਸ਼ਿਕਾਇਤਕਰਤਾ ਦੇ ਆਧਾਰ ‘ਤੇ ਜਾਲ ਵਿਛਾ ਕੇ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਸ਼ਿਕਾਇਤਕਰਤਾ ਸੁਖਦੇਵ ਸਿੰਘ ਸੋਹੀ ਨੇ ਦੱਸਿਆ ਕਿ ਉਸ ਦੀ ਜ਼ਮੀਨ ਪਿੰਡ ਮਨਸੂਰਾਂ, ਜੋ ਕਿ ਤਹਿਸੀਲ ਡੇਰਾ ਬਾਬਾ ਨਾਨਕ ਵਿੱਚ ਪੈਂਦੀ ਹੈ, ਵਿੱਚ ਹੈ ਅਤੇ ਜਾਂਚ ਆਪਣੇ ਹੱਕ ਵਿੱਚ ਕਰਵਾਉਣ ਲਈ ਤਹਿਸੀਲਦਾਰ ਵੱਲੋਂ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਛੋਟੇ-ਮੋਟੇ ਕੰਮਾਂ ਲਈ ਤਹਿਸੀਲਦਾਰ ਵੱਲੋਂ ਕਾਫੀ ਪੈਸੇ ਲਏ ਜਾਂਦੇ ਸਨ। ਉਸ ਨੇ ਦੱਸਿਆ ਕਿ ਉਸ ਦਾ ਜ਼ਮੀਨ ਨੂੰ ਲੈ ਕੇ ਕੁਝ ਝਗੜਾ ਚੱਲ ਰਿਹਾ ਸੀ ਅਤੇ ਉਸ ਦੀ ਜ਼ਮੀਨ ਦੀ ਜਾਂਚ ਕਰਨ ਲਈ ਗੁਰਦਾਸਪੁਰ ਤੋਂ ਤਹਿਸੀਲਦਾਰ ਨੂੰ ਰਿਪੋਰਟ ਭੇਜੀ ਗਈ ਸੀ, ਜਿਸ ਵਿਚ ਤਹਿਸੀਲਦਾਰ ਵੱਲੋਂ ਉਸ ਦੀ ਜ਼ਮੀਨ ਦੀ ਜਾਂਚ ਉਸ ਦੇ ਹੱਕ ਵਿਚ ਕਰਨ ਲਈ ਦੋ ਲੱਖ ਦੀ ਰਿਸ਼ਵਤ ਮੰਗੀ ਜਾ ਰਹੀ ਸੀ। ਉਸ ਨੇ ਦੋਸ਼ ਲਾਇਆ ਕਿ ਤਹਿਸੀਲਦਾਰ ਨੇ ਕਿਹਾ ਸੀ ਕਿ ਜੇਕਰ ਉਸ ਨੂੰ ਪੈਸੇ ਨਾ ਦਿੱਤੇ ਗਏ ਤਾਂ ਉਹ ਉਸ ਖ਼ਿਲਾਫ਼ ਕੇਸ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਤੋਂ ਤੰਗ ਆ ਕੇ ਉਨ੍ਹਾਂ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ। ਜਿਸ ਕਾਰਨ ਸ਼ੁੱਕਰਵਾਰ ਨੂੰ ਵਿਜੀਲੈਂਸ ਵਿਭਾਗ ਨੇ ਜਾਲ ਵਿਛਾ ਕੇ ਤਹਿਸੀਲਦਾਰ ਨੂੰ ਰਿਸ਼ਵਤ ਲੈਂਦਿਆਂ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਅਧਿਕਾਰੀਆਂ ਵੱਲੋਂ ਤਹਿਸੀਲਦਾਰ ਤੋਂ ਇਲਾਵਾ ਉਸ ਦੇ ਡਰਾਈਵਰ ਅਤੇ ਸਹਾਇਕ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।