Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਅਨਸਰ ਨੂੰ ਪੁਲਿਸ ਨੇ ਕੀਤਾ ਕਾਬੂ

ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਅਨਸਰ ਨੂੰ ਪੁਲਿਸ ਨੇ ਕੀਤਾ ਕਾਬੂ

ਫਗਵਾੜਾ 6 ਸਤੰਬਰ (ਲਾਲੀ )

: ਐਸ.ਐਸ.ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਨਿਰਦੇਸ਼ਾਂ ਅਤੇ ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਯੋਗ ਅਗਵਾਈ ਹੇਠ ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਧਾਰਮਿਕ ਅਸਥਾਨ ਵਿਖੇ ਸੇਂਧਮਾਰੀ ਕਰਕੇ ਗੋਲਕ ਚੋਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਰਾਵਲਪਿੰਡੀ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 31 ਅਗਸਤ ਦੀ ਦਰਮਿਆਨੀ ਰਾਤ ਨੂੰ ਕੁਟੀਆ ਭਗਤ ਬਾਬਾ ਜਵਾਲਾ ਦਾਸ ਪਿੰਡ ਲੱਖਪੁਰ ਤੋਂ ਗੋਲਕ ਚੋਰੀ ਕਰਕੇ ਲੈ ਜਾਣ ਦੇ ਦੋਸ਼ੀ ਪਿ੍ਰੰਸ ਪੁੱਤਰ ਜਸਪਾਲ ਸਿੰਘ ਵਾਸੀ ਬੀੜ ਢੰਡੋਲੀ ਹਾਲ ਵਾਸੀ ਖੋਖਾ ਮੋੜ ਰਾਮਪੁਰ ਸੁੰਨੜਾ ਥਾਣਾ ਰਾਵਲਪਿੰਡੀ ਨੂੰ 980 ਰੁਪਏ ਨਗਦੀ ਸਮੇਤ ਗਿਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਸ਼ੀ ਦੀ ਤਸਵੀਰ ਧਾਰਮਿਕ ਅਸਥਾਨ ‘ਤੇ ਲੱਗੇ ਕੈਮਰਿਆਂ ਵਿਚ ਕੈਦ ਹੋਈ ਗਈ ਸੀ ਅਤੇ ਸੂਚਨਾ ਦੇ ਅਧਾਰ ਤੇ ਪੁਲਿਸ ਪਾਰਟੀ ਨੇ ਏ.ਐਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਕਾਬੂ ਕੀਤਾ ਹੈ। ਉਹਨਾਂ ਦੱਸਿਆ ਕਿ ਚੋਰੀਸ਼ੁਦਾ ਗੋਲਕ ਬੇਂਈ ਪੁਲ ਰਾਵਲਪਿੰਡੀ ਤੋਂ ਬਰਾਮਦ ਕਰ ਲਈ ਗਈ ਹੈ। ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ ਨੇ ਧਾਰਮਿਕ ਅਸਥਾਨਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਰਾਤ ਸਮੇਂ ਇਕ ਸੇਵਾਦਾਰ ਦੀ ਪੱਕੀ ਡਿਊਟੀ ਜਰੂਰ ਲਗਾਈ ਜਾਵੇ ਤਾਂ ਜੋ ਇਸ ਤਰ੍ਹਾਂ ਦੀਆਂ ਅਣਸੁਖਾਵੀਂ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ। ਇਸ ਦੇ ਨਾਲ ਹੀ ਉਹਨਾਂ ਨੇ ਵਧੀਆ ਕੁਆਲਿਟੀ ਦੇ ਸੀ.ਸੀ.ਟੀ.ਵੀ ਕੈਮਰੇ ਤੇ ਲਾਈਟ ਦਾ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ ਹੈ।
ਤਸਵੀਰ 002, ਕੈਪਸ਼ਨ- ਧਾਰਮਿਕ ਅਸਥਾਨ ਤੋਂ ਗੋਲਕ ਚੋਰੀ ਕਰਨ ਵਾਲੇ ਕਾਬੂ ਸ਼ੁਦਾ ਨੌਜਵਾਨ ਦੇ ਨਾਲ ਪੁਲਿਸ ਪਾਰਟੀ ਅਤੇ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ।