Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਵਿਆਹ ਪੁਰਬ ਸਮਾਗਮ.. ਪੁਲਿਸ ਵਲੋਂ ਚੱਪੇ-ਚੱਪੇ ‘ਤੇ ਰੱਖੀ ਜਾਵੇਗੀ ਤਿੱਖੀ ਨਜਰ -SP ਜਸਵੰਤ ਕੌਰ

ਵਿਆਹ ਪੁਰਬ ਸਮਾਗਮ.. ਪੁਲਿਸ ਵਲੋਂ ਚੱਪੇ-ਚੱਪੇ ‘ਤੇ ਰੱਖੀ ਜਾਵੇਗੀ ਤਿੱਖੀ ਨਜਰ -SP ਜਸਵੰਤ ਕੌਰ

ਬਟਾਲਾ, 6 ਸਤੰਬਰ (ਅਵਿਨਾਸ਼ ਸ਼ਰਮਾ )

ਹੁੱਲੜਬਾਜੀ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕੀਤਾ ਆਗਾਹ

ਸ਼ਹਿਰ ਨੂੰ 8 ਸੈਕਟਰਾਂ ਵਿੱਚ ਵੰਡਿਆਂ-ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰੀਬ 1300 ਪੁਲਿਸ ਕਰਮਚਾਰੀ ਤਾਇਨਾਤ

ਬਟਾਲਾ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ

: ਬਟਾਲਾ ਪੁਲਿਸ ਵਲੋਂ ਵਿਆਹ ਪੁਰਬ ਸੁਰੱਖਿਅਤ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਮੰਤਵ ਨਾਲ ਸ੍ਰੀਮਤੀ ਜਸਵੰਤ ਕੌਰ ਐਸਪੀ (ਐਚ) ਬਟਾਲਾ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਸਮ੍ਤ ਨਗਰ ਕੀਰਤਨ ਰੂਟ ‘ਤੇ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਡੀਐਸਪੀ ਐੱਚ ਤੇਜਿੰਦਰ ਪਾਲ ਸਿੰਘ, ਡੀਐਸਪੀ ਸਿਟੀ ਸੰਜੀਵ ਕੁਮਾਰ, ਡੀਐਸਪੀ ਰਜੇਸ਼ ਕੱਕੜ ਸਮੇਤ ਐਸਐਚਓਜ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੌਰ ਐਸਪੀ (ਐਚ) ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਇਸ ਲਈ ਸਮੂਹ ਦੁਕਾਨਦਾਰ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਸਤਿਕਾਰਤਾਰੀਆਂ ਸਾਹਿਬ ਦੇ ਰਸਤੇ ਅਤੇ ਬਜਾਰਾਂ ਆਦਿ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਲੈਣ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਅੱਗੇ ਕਿਹਾ ਬਟਾਲਾ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਤੇ ਹੁੱਲੜਬਾਜੀ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਰਣਨੀਤੀ ਉਲੀਕੀ ਗਈ ਹੈ। ਸ਼ਹਿਰ ਨੂੰ ਅੱਠ ਸੈਕਟਰਾਂ ਵਿੱਚ ਵੰਡਿਆਂ ਗਿਆ। ਡੀਐਸਪੀਜ ਦੀ ਅਗਵਾਈ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਕਰੀਬ 1300 ਪੁਲਿਸ ਕਰਮਚਾਰੀ ਸ਼ਹਿਰ ਦੇ ਚੱਪੇ ਚੱਪੇ ‘ਤੇ ਸਖਤ ਨਜਰ ਰੱਖਣਗੇ।
ਉਨ੍ਹਾਂ ਟਰੈਕਟਰ ਚਾਲਕ, ਜੋ ਸੰਗਤਾਂ ਲੈ ਕੇ ਆਉਂਦੇ ਹਨ ਅਤੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼ਰਧਾ ਭਾਵਨਾ ਨਾਲ ਗੁਰੂ ਘਰ ਆਉਣ ਤੇ ਪਰਸ਼ਾਸਨ ਨਾਲ ਸਹਿਯੋਗ ਕਰਨ।