Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਬਟਾਲਾ / ਗੁਰਦਾਸਪੁਰ,7 ਸਤੰਬਰ, 2024(ਅਵਿਨਾਸ਼ ਸ਼ਰਮਾ) 

: ਗੁਰਦਾਸਪੁਰ ਦੀ ਅਦਾਲਤ ਨੇ ਬੀਤੇ ਦਿਨ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤੇ ਗਏ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਅਤੇ ਉਸ ਦੇ ਡਰਾਈਵਰ ਨੂੰ ਹੋਰ ਪੁੱਛ-ਗਿੱਛ ਲਈ ਪੰਜਾਬ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਉਕਤ ਤਹਿਸੀਲਦਾਰ ਨੂੰ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਸੁਖਦੇਵ ਸਿੰਘ ਸੋਹੀ, ਜੋ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿੱਚ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
ਬੁਲਾਰੇ ਨੇ ਦੱਸਿਆ ਕਿ ਸੁਖਦੇਵ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਜਲੰਧਰ ਜ਼ਿਲ੍ਹੇ ਦੇ ਢੰਡੋਵਾਲ ਸ਼ਾਹਕੋਟ ਦੇ ਰਹਿਣ ਵਾਲੇ ਅਜਾਇਬ ਸਿੰਘ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਉਸ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਕੇਸ ਦੀ ਪੜਤਾਲ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਤਹਿਸੀਲਦਾਰ ਨੇ ਉਸ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਨ ਬਦਲੇ ਪਿੰਡ ਰੱਤਾ ਦੇ ਨੰਬਰਦਾਰ ਦਿਲਬਾਗ ਸਿੰਘ ਰਾਹੀਂ ਉਸ ਕੋਲੋਂ 50,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਉਕਤ ਤਹਿਸੀਲਦਾਰ ਨੂੰ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਸੀ। ਬੁਲਾਰੇ ਨੇ ਦੱਸਿਆ ਕਿ ਉਕਤ ਰਿਸ਼ਵਤ ਲੈਣ ਤੋਂ ਬਾਅਦ ਤਹਿਸੀਲਦਾਰ ਨੇ ਰਿਸ਼ਵਤ ਦੀ ਰਕਮ ਆਪਣੇ ਡਰਾਈਵਰ ਨੂੰ ਦੇ ਦਿੱਤੀ ਸੀ, ਜਿਸ ਕਰਕੇ ਵਿਜੀਲੈਂਸ ਨੇ ਉਸਨੂੰ ਵੀ ਇਸ ਕੇਸ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated