Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਬੱਚਿਆਂ ਵਲੋਂ ਪਾਣੀ ਦੀ ਸਾਂਭ ਸੰਭਾਲ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਬੱਚਿਆਂ ਵਲੋਂ ਪਾਣੀ ਦੀ ਸਾਂਭ ਸੰਭਾਲ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ 7 ਅਗਸਤ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਵੱਛ ਭਾਰਤ ਅਭਿਆਨ ਪੰਦਰਵਾੜਾ ਦੇ ਅੰਤਰਗਤ ਪ੍ਰਿੰਸੀਪਲ ਰਸ਼ਪਾਲ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਬੱਚਿਆਂ ਵਲੋਂ ਪਾਣੀ ਬਚਾਓ ਅਤੇ ਪਾਣੀ ਦੀ ਸਾਂਭ ਸੰਭਾਲ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ।ਜਿਸ ਵਿੱਚ ਕਲਾਸ ਛੇਵੀਂ ਤੋਂ ਦਸਵੀਂ ਤੱਕ ਦੇ ਪੰਜਾਹ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ  ਰਛਪਾਲ ਕੌਰ,ਲੈਕਚਰਾਰ ਦਿਨੇਸ਼ ਠਾਕੁਰ, ਅਤੇ ਇਸ ਮਿਸ਼ਨ ਦੇ ਇੰਚਾਰਜ ਸ੍ਰੀਮਤੀ ਰੇਖਾ ਦੇਵੀ ਨੇ ਬੱਚਿਆਂ ਨੂੰ ਪਾਣੀ ਦੀ ਸਾਂਭ ਸੰਭਾਲ ਅਤੇ ਪਾਣੀ ਬਚਾਉਣ ਦੇ ਤਰੀਕਿਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਪਾਣੀ ਬਚਾਉਣ ਬਾਰੇ ਆਪਣੇ ਪਿੰਡ ਅਤੇ ਆਪਣੇ ਮਾਤਾ ਪਿਤਾ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।ਇਸ ਮੌਕੇ ਪ੍ਰਿੰਸੀਪਲ ਰਸ਼ਪਾਲ ਕੌਰ ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਦਲਜੀਤ ਸਿੰਘ, ਰੇਖਾ ਦੇਵੀ ,ਜਗਮੋਹਨ ਸਿੰਘ ,ਜਗਵਿੰਦਰ ਸਿੰਘ ਹਰਪਾਲ ਸਿੰਘ , ਸਪਨਾ ਸਲਾਰੀਆ, ਰਮਨਦੀਪ ਕੌਰ, ਬਹਾਦਰ ਜਗਦੀਸ਼ ਸਿੰਘ, ਜਗਦੇਵ ਸਿੰਘ, ਰਜਨੀ ਦੇਵੀ ,ਆਦਿ ਹਾਜਰ ਸਨ