Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਵਿਆਹ ਪੁਰਬ ਸਮਾਗਮ –  ਬਟਾਲਾ ਪੁਲਿਸ ਦੀ ਨਿਵੇਕਲੀ ਪਹਿਲਕਦਮੀ :

ਵਿਆਹ ਪੁਰਬ ਸਮਾਗਮ – ਬਟਾਲਾ ਪੁਲਿਸ ਦੀ ਨਿਵੇਕਲੀ ਪਹਿਲਕਦਮੀ :

ਬਟਾਲਾ, 8 ਸਤੰਬਰ ( ਅਵਿਨਾਸ਼ ਸ਼ਰਮਾ )

ਵਿਆਹ ਪੁਰਬ ਸਮਾਗਮਾਂ ‘ਚ ਸ਼ਰਾਰਤੀ ਅਨਸਰਾਂ ਤੇ ਹੁੱਲੜਬਾਜੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

100 ਸੀਸੀਟੀਵੀ ਕੈਮਰਿਆਂ ਦੀ 24 ਘੰਟੇ ਸਮਾਜ ਵਿਰੋਧੀ ਅਨਸਰਾਂ ‘ਤੇ ਰਹੇਗੀ ਪੈਨੀ ਨਜ਼ਰ

: ਵਿਆਹ ਪੁਰਬ ਸਮਾਗਮਾਂ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਿਸ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਸ਼ਹਿਰ ਅਤੇ ਨਗਰ ਕੀਰਤਨ ਰੂਟਾਂ ‘ਤੇ 100 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ 24 ਘੰਟੇ ਸਮਾਜ ਵਿਰੋਧੀ ਅਨਸਰਾਂ ਤੇ ਹੁੱਲੜਬਾਜੀ ਕਰਨ ਵਾਲਿਆਂ ਵਿਰੁੱਧ ਕਰੜੀ ਨਜਰ ਰੱਖਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ, ਡੀਐਸਪੀ (ਸਿਟੀ) ਬਟਾਲਾ ਨੇ ਦੱਸਿਆ ਕਿ ਐਸਐਸਪੀ ਬਟਾਲਾ ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਤੇ ਸਖਤ ਨਜਰ ਰੱਖਣ ਦੇ ਮੰਤਵ ਨਾਲ ਬਟਾਲਾ ਸ਼ਹਿਰ ਦੇ ਵੱਖ ਵੱਖ ਸਥਾਨਾਂ ਅਤੇ 9 ਤਾਰੀਖ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਅਤੇ 10 ਤਾਰੀਖ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਰੂਟਾਂ ‘ਤੇ 100 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ ਹਰ ਵੇਲੇ 24 ਘੰਟੇ ਸਮਾਜ ਵਿਰੋਧੀ ਅਨਸਰਾਂ ਤੇ ਸਖਤ ਨਜਰ ਰੱਖਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਨੂੰ ਹੈਂਡਲ ਕਰਨ ਲਈ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਥੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਮੋਨਟਰਿੰਗ ਕਰਨਗੀਆਂ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਸਥਾਨ ਤੇ ਕੋਈ ਸਰਾਰਤੀ ਅਨਸਰ ਹਰਕਤ ਕਰਦਾ ਹੈ ਤਾਂ ਮੋਨਟਰਿੰਗ ਟੀਮਾਂ ਤੁਰੰਤ ਹੈਲਪ ਡੈਸਕ ਅਤੇ ਪੁਲਿਸ ਸਹਾਇਤਾ ਕੇਂਦਰ, ਜੋ ਵੱਖ ਵੱਖ ਥਾਵਾਂ ਤੇ ਬਣਾਏ ਗਏ ਹਨ, ਦੀਆਂ ਟੀਮਾਂ ਨੂੰ ਸੂਚਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਵਾਈਫ਼ਾਈ ਨਾਲ ਕੁਨੈਕਟਵਿਟੀ ਕੀਤੀ ਗਈ ਹੈ।ਉਨ੍ਹਾਂ ਸਮੂਹ ਸੰਗਤਾਂ ਤੇ ਖਾਸਕਰਕੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮਾਂ ਵਿੱਚ ਸ਼ਰਧਾ ਭਾਵਨਾ ਨਾਲ ਆਉਣ ਤੇ ਪਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ।