Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪਰਬੰਧ ਮੁਕੰਮਲ :- ਵਿਧਾਇਕ ਸ਼ੈਰੀ ਕਲਸੀ

ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪਰਬੰਧ ਮੁਕੰਮਲ :- ਵਿਧਾਇਕ ਸ਼ੈਰੀ ਕਲਸੀ

ਬਟਾਲਾ, 8 ਸਤੰਬਰ ( ਅਵਿਨਾਸ਼ ਸ਼ਰਮਾ ‌)

ਕੱਲ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕੀਤਾ ਜਾਵੇਗਾ ਭਰਵਾਂ ਸਵਾਗਤ

ਵਿਆਹ ਪੁਰਬ ਸਮਾਗਮ ਵਿੱਚ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਭਰਨਗੇ ਹਾਜਰੀ

ਹੰਸਲੀ ਪੁਲ, ਜਲੰਧਰ ਰੋਡ ਵਿਖੇ ਕੀਤੀ ਜਾਵੇਗੀ ਸ਼ਾਨਦਾਰ ਆਤਿਸ਼ਬਾਜ਼ੀ

: ਵਿਆਹ ਪੁਰਬ ਸਮਾਗਮਾਂ ਵਿੱਚ ਸੰਗਤਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਕੱਲ 9 ਸਤੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੱਤਰਕਾਰ ਸਾਥੀਆਂ ਨਾਲ ਕੀਤੀ ਪਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੌਹਾਨ, ਬਲਬੀਰ ਸਿੰਘ ਬਿੱਟੂ, ਰਾਜੀਵ ਵਿੱਗ ਜਨਰਲ ਸੈਕਰਟਰੀ ਬਟਾਲਾ ਕਲੱਬ, ਦੀਪਕ ਪੱਥਰੀਆ, ਹਨੀ ਤਰੇਹਨ ਅਤੇ ਪੁਨੀਤ ਬਾਂਸਲ ਵੀ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਸਭ ਤੋਂ ਪਹਿਲਾਂ ਦੇਸ਼-ਵਿਦੇਸ਼ ਵਿੱਚ ਬੈਠੀਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ ਅਤੇ ਨਾਲ ਹੀ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਸਮਾਗਮਾਂ ਵਿੱਚ ਹੁੰਮ ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ।

ਉਨ੍ਹਾਂ ਅੱਗੇ ਦੱਸਿਆ ਕਿ ਕੱਲ,9 ਸਤੰਬਰ ਨੂੰ ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਵਿਆਹ ਪੁਰਬ ਸਮਾਗਮ ਵਿੱਚ ਭਰਨਗੇ ਹਾਜਰੀਉਨ੍ਹਾਂ ਅੱਗੇ ਦੱਸਿਆ ਕਿ ਹੰਸਲੀ ਪੁਲ, ਜਲੰਧਰ ਰੋਡ ਵਿਖੇ ਨਗਰ ਕੀਰਤਨ ਪਹੁੰਚਣ ਤੇ ਸ਼ਾਨਦਾਰ ਆਤਿਸ਼ਬਾਜ਼ੀ ਕੀਤੀ ਜਾਵੇਗੀ।ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਲਾ ਪਰਸ਼ਾਸਨ ਵਲੋਂ ਦਿਨ ਰਾਤ ਵਿਆਹ ਪੁਰਬ ਸਮਾਗਮ ਨੂੰ ਸਫਲ ਬਣਾਉਣ ਲਈ ਕਾਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਅਤੇ ਆਵਾਜਾਈ ਦੀ ਨੂੰ ਸਹੂਲਤ ਨੂੰ ਮੁੱਖ ਰੱਖਦਿਆਂ ਪੁਖਤਾ ਪਰਬੰਧ ਕੀਤੇ ਗਏ ਹਨ। 5 ਆਰਜ਼ੀ ਤੌਰ ਤੇ ਬੱਸ ਅੱਡੇ ਬਣਾਏ ਗਏ ਹਨ।ਸੰਗਤਾਂ ਦੀ ਸਹੂਲਤ ਲਈ ਹੈਲਪ ਡੈਸਕ, ਪੁਲਿਸ ਸਹਾਇਤਾ ਕੇਂਦਰ, ਵੱਖ ਵੱਖ ਸਥਾਨਾ ਤੇ ਵਹੀਕਲਾਂ ਲਈ ਪਾਰਕਿੰਗਾਂ ਬਣਾਈਆਂ ਗਈਆਂ ਹਨ। ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸਰਾਰਤੀ ਅਨਸਰਾਂ ਖਾਸਕਰਕੇ ਹੁੱਲੜਬਾਜੀ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਬਟਾਲਾ ਪੁਲਿਸ ਵਲੋਂ ਸ਼ਹਿਰ ਅਤੇ ਨਗਰ ਕੀਰਤਨ ਰੂਟਾਂ ਤੇ 100 ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ 24 ਘੰਟੇ ਸਖਤ ਨਜਰ ਰੱਖਣਗੇ।ਉਨ੍ਹਾਂ ਸਮੂਹ ਸੰਗਤਾਂ ਤੇ ਖਾਸਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਵਿਆਹ ਪੁਰਬ ਸਮਾਗਮ ਵਿੱਚ ਸ਼ਰਧਾ ਭਾਵਨਾ ਨਾਲ ਪਹੁੰਚਣ ਅਤੇ ਕਿਸੇ ਕਿਸਮ ਦੀ ਅਜਿਹੀ ਹਰਕਤ ਨਾ ਕੀਤੀ ਜਾਵੇ, ਜਿਸ ਨਾਲ ਸਾਰਿਆਂ ਦੇ ਦਿਲਾਂ ਤੇ ਠੇਸ ਪਹੁੰਚੇ।ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਤੇ ਖੂਬਸੂਰਤ ਰੱਖਣ ਲਈ ਸਹਿਯੋਗ ਕਰਨ। ਵੇਸਟੇਜ ਖੁੱਲੇ ਵਿੱਚ ਨਾ ਸੁੱਟਿਆ ਜਾਵੇ ਅਤੇ ਡਸਟਬੀਨਾਂ ਵਿੱਚ ਕੂੜਾ ਪਾਇਆ ਜਾਵੇ। ਉਨ੍ਹਾਂ ਮੀਡੀਆ ਸਾਥੀਆਂ ਦਾ ਧੰਨਵਾਦ ਕਰਦਿਆਂ ਇੱਕ ਵਾਰ ਫਿਰ ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜ੍ਹੇ ਜਾਣਗੇ।