Prime Punjab Times

Latest news
ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ...
ADVERTISEMENT
You are currently viewing ਸਟੱਡੀਜ਼ ਪ੍ਰਤੀਯੋਗੀ ਪ੍ਰੀਖਿਆ (ਜਨਰਲ ਸਟੱਡੀਜ਼) ਦੀ ਫਰੀ ਕੋਚਿੰਗ ਦੀ ਸ਼ੁਰੂਆਤ

ਸਟੱਡੀਜ਼ ਪ੍ਰਤੀਯੋਗੀ ਪ੍ਰੀਖਿਆ (ਜਨਰਲ ਸਟੱਡੀਜ਼) ਦੀ ਫਰੀ ਕੋਚਿੰਗ ਦੀ ਸ਼ੁਰੂਆਤ

ਗੜ੍ਹਦੀਵਾਲਾ 9 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪ੍ਰਤੀਯੋਗੀ ਪ੍ਰੀਖਿਆ (ਜਨਰਲ ਸਟੱਡੀਜ਼) ਦੀ ਫਰੀ ਕੋਚਿੰਗ ਲਈ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਨ੍ਹਾ ਕੋਚਿੰਗ ਕਲਾਸਾਂ ਦਾ ਉਦੇਸ਼ ਵਿਦਿਆਰਥੀ ਨੂੰ ਸਿਵਲ ਸਰਵਿਸਿਜ਼ ਦੀਆ ਪ੍ਰੀਖਿਆਵਾਂ ਲਈ ਤਿਆਰ ਕਰਨਾ, ਉਨ੍ਹਾਂ ਅੰਦਰ ਪੜ੍ਹਾਈ ਪ੍ਰਤੀ ਰੁਝਾਨ ਪੈਦਾ ਕਰਨਾ, ਗਿਆਨ ਵਿੱਚ ਵਾਧਾ ਕਰਨਾ ਅਤੇ ਬਾਹਰਲੇ ਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਘੱਟ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਉਪਰੋਕਤ ਵਿਚਾਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਚੱਲ ਰਹੀ ਨਿਸ਼ਚੇ ਅਕਾਦਮੀ ਵਰਗੀਆਂ ਸੰਸਥਾਵਾ ਵਿਚੋਂ ਹੀ ਉਪਜਦੇ ਹਨ। ਉਹਨਾ ਨੇ ਵਿਦਿਆਰਥੀਆਂ ਨੁੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਆ। ਇਸ ਮੌਕੇ ਡਾ. ਅਰਚਨਾ ਠਾਕੁਰ, ਮੈਡਮ ਜਸਪ੍ਰੀਤ ਕੌਰ, ਡਾ. ਮਨਜੀਤ ਕੌਰ ਬਾਜਵਾ ਮੈਡਮ ਦਲਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated