Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਪੀਕਰ ਵਿਧਾਨ ਸਭਾ ਪੰਜਾਬ,ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

ਸਪੀਕਰ ਵਿਧਾਨ ਸਭਾ ਪੰਜਾਬ,ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਹੋਏ ਨਤਮਸਤਕ

ਬਟਾਲਾ, 10 ਸਤੰਬਰ (ਅਵਿਨਾਸ਼ ਸ਼ਰਮਾ )

ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀ ਦਿੱਤੀ ਮੁਬਾਰਕਬਾਦ

:  ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਐਸਐਸਪੀ ਸੁਹੇਲ ਕਾਸਿਮ ਮੀਰ, ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਰਾਜੀਵ ਸ਼ਰਮਾ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਅਤੇ ਸਮਸ਼ੇਰ ਸਿੰਘ ਦੀਨਾਨਗਰ ਵੀ ਮੋਜੂਦ ਸਨ।

ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਚੱਲ ਰਹੇ 537 ਵੇਂ ਵਿਆਹ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਇਸ ਪਵਿੱਤਰ ਅਤੇ ਖ਼ੁਸ਼ੀਆਂ ਭਰੇ ਦਿਹਾੜੇ ਮੌਕੇ ਇਸ ਇਤਿਹਾਸਕ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਹੀ ਖ਼ੁਸ਼ੀ ਤੇ ਸਕੂਨ ਮਿਲਿਆ ਹੈ।ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੱਤੀ।