Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਦਿਨਦਿਹਾੜੇ ਵਿਅਕਤੀ ਨੂੰ ਸੱਟਾਂ ਮਾਰ ਕੇ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਹੋਏ ਰਫੂਚੱਕਰ*

ਦਿਨਦਿਹਾੜੇ ਵਿਅਕਤੀ ਨੂੰ ਸੱਟਾਂ ਮਾਰ ਕੇ ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਹੋਏ ਰਫੂਚੱਕਰ*

ਗੜ੍ਹਦੀਵਾਲਾ 12 ਸਤੰਬਰ (ਚੌਧਰੀ  /ਯੋਗੇਸ਼ ਗੁਪਤਾ )

:  ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਡੱਫਰ ਵਿਖੇ ਦਿਨ ਦਿਹਾੜੇ ਇੱਕ ਵਿਅਕਤੀ ਦੇ ਸੱਟਾਂ ਮਾਰਕੇ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਮੋਬਾਈਲ ਫੋਨ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮਹੇਸ਼ (51) ਪੁੱਤਰ ਛੋਟਾ ਵਾਸੀ ਪਿੰਡ ਬੰਧਾ ਡਾਕਖਾਨਾ ਭਡਿਆਲ ਮਾਜਰਾ ਜਿਲਾ ਹਰਦੋਈ ਐਹਰੋਈ ਉੱਤਰ ਪ੍ਰਦੇਸ਼ ਹਾਲ ਵਾਸੀ ਮਾਂਗਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਮਿਤੀ30.08.2024 ਨੂੰ ਵਕਤ ਕਰੀਬ 04.30 ਵਜੇ ਸ਼ਾਮ ਨੂੰ ਬਾਬਾ ਦਲੇਲ ਦੀ ਜਗ੍ਹਾ ਨੇੜੇ ਚੋਅ ਪਿੰਡ ਡੱਫਰ ਨਜਦੀਕ ਪੁੱਜਾ ਤਾਂ ਮੋਟਰਸਾਇਕਲ ਪਰ ਸਵਾਰ ਨੋਜਵਾਨ ਜਿਨ੍ਹਾਂ ਨੇ ਉਸ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਤੇ ਉਸ ਨਾਲ ਕੁੱਟ ਮਾਰ ਕਰਕੇ ਉਸਦਾ ਮੋਬਾਈਲ ਫੋਨ ਟੈਕਨੋ ਜਿਸ ਵਿੱਚ ਉਸਦੀ ਸਿਮ ਨੰਬਰ 89228-17285 ਚੱਲਦੀ ਸੀ ਖੋਹ ਕੇ ਲੈ ਗਏ। ਜਿਸ ਦੀ ਮੈਂ ਆਪਣੇ ਤੌਰ ਤੇ ਕਾਫੀ ਭਾਲ ਕੀਤੀ ਅੱਜ ਮੈਨੂੰ ਪਤਾ ਲੱਗਾ ਕਿ ਇਹ ਖੋਹ ਸੈਲੀ ਪੁੱਤਰ ਇਕਬਾਲ ਵਾਸੀ ਮੋਹਾ ਥਾਣਾ ਟਾਡਾ ਜਿਲਾ ਹੁਸ਼ਿਆਰਪੁਰ ਨੇ ਕੀਤੀ ਹੈ ।

ਦੂਜੇ ਪਾਸੇ ਗੜ੍ਹਦੀਵਾਲਾ ਪੁਲਿਸ ਨੇ ਪੀੜ੍ਹਤ ਵਿਅਕਤੀ ਦੀ ਸ਼ਿਕਾਇਤ ਤੇ ਮੋਬਾਈਲ ਖੋਹ ਕੇ ਫਰਾਰ ਹੋ ਜਾਣ ਵਾਲੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।