Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ ਤਿੰਨ ਦੋਸੀ ਆਏ ਪੁਲਿਸ ਅੜਿੱਕੇ 

ਜਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ ਤਿੰਨ ਦੋਸੀ ਆਏ ਪੁਲਿਸ ਅੜਿੱਕੇ 

ਟਾਂਡਾ / ਦਸੂਹਾ 14 ਸਤੰਬਰ (ਚੌਧਰੀ)

: ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਅਤੇ ਹੀਨੀਅਸ ਕਰਾਇਮ ਦੇ ਦੋਸ਼ੀਆਨ ਨੂੰ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ  ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਅਤੇ ਇੰਸ: ਗੁਰਿੰਦਰਜੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਦੀ ਨਿਗਰਾਨੀ ਹੇਠ ਮਿਤੀ 13-9-2024 ਨੂੰ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਮੁੱਕਦਮਾ ਨੰਬਰ 66 ਮਿਤੀ 26-3-24 ਜੇਰ ਧਾਰਾ 61-1-14 EX Act, 308, 328, 511, 120-B IPC ਥਾਣਾ ਟਾਂਡਾ ਵਿੱਚ ਲੋੜੀਂਦੇ ਤਿੰਨ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁਛ ਗਿੱਛ ਕੀਤੀ ਜਾਵੇਗੀ।

ਗ੍ਰਿਫਤਾਰ

ਦੋਸ਼ੀ:-1. ਰਾਜ ਕੁਮਾਰ ਪੁੱਤਰ ਸ਼ਿਵ ਦਿਆਲ ਵਾਸੀ ਵਿਜੇ ਨਗਰ ਟਾਂਡਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ।

2. ਰਾਧਾ ਪਤਨੀ ਰਾਜ ਕੁਮਾਰ ਵਾਸੀ ਵਿਜੇ ਨਗਰ ਟਾਂਡਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ।

3.ਮੰਗਤ ਰਾਮ ਪੁੱਤਰ ਸ਼ਿਵ ਦਿਆਲ ਵਾਸੀ ਛੰਨੀ ਥਾਣਾ ਡਮਟਾਲ ਜਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼।