Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਸ਼ੇ ਚ ਧੁੱਤ ਨੌਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾ ਰਹੇ ਦੋ ਦੇ ਕੱਢੇ ਸਾਹ…..

ਨਸ਼ੇ ਚ ਧੁੱਤ ਨੌਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੇ ਜਾ ਰਹੇ ਦੋ ਦੇ ਕੱਢੇ ਸਾਹ…..

ਫਗਵਾੜਾ 15 ਸਤੰਬਰ (ਲਾਲੀ )

: ਅੰਮ੍ਰਿਤਸਰ ਤੋਂ ਹੇਮਕੁੰਟ ਸਾਹਿਬ ਜਾ ਰਹੇ ਚਾਰ ਕਾਰ ਸਵਾਰਾਂ ਨੂੰ ਪਿੱਛੋਂ ਦੀ ਇੱਕ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ l ਜਿਹਨਾਂ ਦੀ ਪਹਿਚਾਨ ਹਰਮਨਦੀਪ ਸਿੰਘ ਨਿਵਾਸੀ ਅੰਮ੍ਰਿਤਸਰ ਅਤੇ ਨਰਿੰਦਰ ਸਿੰਘ ਨਿਵਾਸੀ ਫਤਿਹਗੜ੍ਹ ਚੂੜੀਆਂ ਵਜੋਂ ਹੋਈ ਹੈ l ਇਸ ਮੌਕੈ ਹਾਈਵੇ ਇੰਚਾਰਜ ਮੱਖਨ ਸਿੰਘ ਨੇ ਦੱਸਿਆ ਕਿ ਕਾਰ ‘ਚ ਸਵਾਰ ਹੋ ਕੇ ਚਾਰ ਨੌਜਵਾਨ ਅੰਮ੍ਰਿਤਸਰ ਤੋਂ ਹੇਮਕੁੰਡ ਸਾਹਿਬ ਜਾ ਰਹੇ ਸੀ ,ਜਦੋਂ ਉਹ ਲਵਲੀ ਦੇ ਬ੍ਰਿਜ ਕੋਲ ਰੁਕੇ ਤਾਂ ਖੜੀ ਕਾਰ ਵਿੱਚ ਪਿੱਛੋਂ ਦੀ ਇੱਕ ਕਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ ਜਿਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ l ਜਿਹਨਾਂ ਨੂੰ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭੇਜਿਆ ਗਿਆ , ਜਿੱਥੇ ਉਹਨਾਂ ਦੀ ਮੌਤ ਹੋ ਗਈ l ਦੋ ਕਾਰ ਸਵਾਰ ਬਿਲਕੁਲ ਠੀਕ ਹਨ l ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਕਾਰ ਸਵਾਰ ਸ਼ਰਾਬੀ ਹਾਲਤ ਵਿੱਚ ਸਨ , ਜੋ ਜਲੰਧਰ ਤੋਂ ਹੁਸ਼ਿਆਰਪੁਰ ਜਾ ਰਹੇ ਸਨ l ਸਦਰ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ l