Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 16 ਸਤੰਬਰ (ਐਸ ਕੇ ਜੋਸ਼ੀ) 

ਕਿਹਾ, ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ‘ਚ ਨਹੀਂ ਛੱਡੀ ਜਾਵੇਗੀ ਕੋਈ ਕਸਰ

–ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗੀ ਮੁੱਖ ਤਰਜੀਹ

: 2014 ਬੈਚ ਦੇ ਆਈ. ਏ. ਐਸ ਅਫ਼ਸਰ ਰਾਜੇਸ਼ ਧੀਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਇਸ ਤੋਂ ਇਲਾਵਾ ਉਹ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਵਜੋਂ ਵੀ ਬਿਹਤਰੀਨ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਵੱਖ-ਵੱਖ ਸਿਵਲ ਪ੍ਰਸ਼ਾਸਨਿਕ ਅਹੁਦਿਆਂ ‘ਤੇ ਸ਼ਾਨਦਾਰ ਕੰਮ ਦਾ ਤਜ਼ਰਬਾ ਰੱਖਦੇ ਹਨ।

ਅਹੁਦਾ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਪਵਿੱਤਰ ਧਰਤੀ ‘ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨਾਲ ਜੁੜੇ ਇਸ ਜ਼ਿਲ੍ਹੇ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ, ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ, ਸਰਕਾਰੀ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਕੇ ਜ਼ਿਲ੍ਹੇ ਨੂੰ ਹਰੇਕ ਖੇਤਰ ਵਿਚ ਬੁਲੰਦੀਆਂ ’ਤੇ ਪਹੁੰਚਾਉਣਾ ਉਨਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਜਿਲਾ ਵਾਸੀਆਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ।

ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ ‘ਗਾਰਡ ਆਫ਼ ਆਨਰ’ ਦਿੱਤਾ ਗਿਆ। ਅਹੁਦਾ ਛੱਡ ਕੇ ਜਾ ਰਹੇ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਮੌਕੇ ਉਨਾਂ ਨੂੰ ਵਧਾਈ ਦਿੰਦਿਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ ਤੋਂ ਇਲਾਵਾ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ।