Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੁਲਿਸ ਨੇ ਸੇਠੀ ਮੈਡੀਕਲ ਸਟੋਰ ਤੋਂ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ

ਪੁਲਿਸ ਨੇ ਸੇਠੀ ਮੈਡੀਕਲ ਸਟੋਰ ਤੋਂ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀ ਕੀਤੇ ਕਾਬੂ

ਫਗਵਾੜਾ 18 ਸਤੰਬਰ ( ਲਾਲੀ )

: ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਟੀਮ ਵੱਲੋਂ ਮਿਤੀ 14-09-2024 ਨੂੰ ਸੇਠੀ ਮੈਡੀਕਲ ਫਗਵਾੜਾ ਵਿਖੇ ਹੋਈ ਪੈਸਿਆਂ ਦੀ ਚੋਰੀ ਕਰਨ ਵਾਲੇ 02 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 14.09.2024 ਨੂੰ ਸੂਚਨਾ ਮਿਲੀ ਸੀ ਕਿ ਸੇਠੀ ਮੈਡੀਕਲ ਸਟੋਰ ਹਰਗੋਬਿੰਦ ਨਗਰ ਤੋਂ ਦੋ ਨਾਮਲੂਮ ਵਿਅਕਤੀ ਗੱਲੇ ਵਿੱਚੋਂ ਪੈਸੇ ਚੋਰੀ ਕਰਕੇ ਮੌਕਾ ਤੋਂ ਫਰਾਰ ਹੋ ਗਏ ਹਨ। ਜਿਸ ਤੇ ਮੁਕੱਦਮਾ ਨੰਬਰ 205 ਮਿਤੀ 15- 09-2024 ਅ/ਧ 303(2) BNS ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕੀਤਾ ਗਿਆ ਨਿਮਨ ਹਸਤਾਖਰ ਦੀ ਨਿਗਰਾਨੀ ਹੇਠ ਜਸਪ੍ਰੀਤ ਸਿੰਘ ਉੱਪ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਦੀ ਸੁਪਰਵੀਜਨ ਹੇਠ ਇੰਸਪੈਕਟਰ ਜਤਿੰਦਰ ਕੁਮਾਰ ਮੁੱਖ ਅਫਸਰ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਟੀਮ ਨੂੰ ਉਸ ਸਮੇਂ ਭਾਰੀ ਸਫਲਤਾ ਪ੍ਰਾਪਤ ਹੋਈ ਜਦੋਂ ਮੁਕੱਦਮਾ ਨੂੰ ਵੱਖ-ਵੱਖ ਐਗਲਾਂ ਅਤੇ ਟੈਕਨੀਕਲ ਤੌਰ ਤੇ ਡੂੰਘਾਈ ਨਾਲ ਤਫਤੀਸ਼ ਕਰਦੇ ਹੋਏ ਬਸਰਾ ਪੈਲੇਸ ਬੰਗਾ ਰੋਡ ਤੇ ਨਾਕਾਬੰਦੀ ਦੌਰਾਨ ਮੁੰਨਾ ਕੁਮਾਰ ਉਰਫ ਰਾਵਣ ਪੁੱਤਰ ਛੋਟੂ ਕੁਮਾਰ ਵਾਸੀ ਜਗਤ ਰਾਮ ਸੂੰਢ ਕਲੋਨੀ ਫਗਵਾੜਾ ਅਤੇ ਅਮਿਤ ਕੁਮਾਰ ਉਰਫ ਅੰਬਾ ਪੁੱਤਰ ਬਿੱਟੂ ਵਾਸੀ ਪਲਾਹੀ ਗੇਟ ਫਗਵਾੜਾ ਜਿਲਾ ਕਪੂਰਥਲਾ ਨੂੰ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ ਗਿਆ l ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇ, ਜਿਸ ਪਾਸੋਂ ਹੋਰ ਵੀ ਅਹਿਮ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ l