Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹਰਿਆਣਾ ਬੱਸ ਸਟੈਂਡ ਦੀ ਅਵਿਵਸਥਾ ‘ਤੇ ਸਖ਼ਤ ਨਿਰਦੇਸ਼

ਹਰਿਆਣਾ ਬੱਸ ਸਟੈਂਡ ਦੀ ਅਵਿਵਸਥਾ ‘ਤੇ ਸਖ਼ਤ ਨਿਰਦੇਸ਼

ਹੁਸ਼ਿਆਰਪੁਰ, 19 ਸਤੰਬਰ(PPT NEWS) 

–ਬੱਸ ਸਟੈਂਡ ਦੇ ਬਾਹਰ ਸਵਾਰੀਆਂ ਚੜ੍ਹਾਉਣ ‘ਤੇ ਉਤਾਰਨ ਅਤੇ ਪਾਬੰਦੀ

–ਰਿਜਨਲ ਟਰਾਂਸਪੋਰਟ ਅਫ਼ਸਰ ਨੇ ਟਰਾਂਸਪੋਰਟਰਾਂ, ਪੁਲਿਸ ਅਧਿਕਾਰੀਆਂ ਤੇ ਪੰਜਾਬ ਰੋਡਵੇਜ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

: ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ ਗਿੱਲ ਨੇ ਹਰਿਆਣਾ ਬੱਸ ਸਟੈਂਡ ਦੀ ਅਵਿਵਸਥਾ ਦੇ ਮੁੱਦੇ ‘ਤੇ ਟਰਾਂਸਪੋਰਟ, ਪੁਲਿਸ ਅਧਿਕਾਰੀਆ ਅਤੇ ਪੰਜਾਬ ਰੋਡਵੇਜ ਦੇ ਅਧਿਕਾਰੀਆ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਬੱਸ ਸਟੈਂਡ ਦੇ ਬਾਹਰ ਬੱਸਾਂ ਦੀ ਪਾਰਕਿੰਗ ‘ਤੇ ਸਖ਼ਤੀ ਨਾਲ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਤੋਂ ਸਾਰੀਆਂ ਬੱਸਾਂ ਕੇਵਲ ਬੱਸ ਸਟੈਂਡ ਦੇ ਅੰਦਰ ਤੋਂ ਹੀ ਸਵਾਰੀਆਂ ਨੂੰ ਚੜਾਉਣਗੀਆਂ ਤੇ ਉਤਾਰੇਗੀ। ਜੇਕਰ ਕੋਈ ਬੱਸ,ਬੱਸ ਸਟੈਂਡ ਦੇ ਬਾਹਰ ਸਵਾਰੀਆਂ ਉਤਾਰਦੀ ਜਾਂ ਚੜਾਉਂਦੀ ਹੈ, ਤਾਂ ਸਬੰਧਤ ਥਾਣਾ ਇੰਚਾਰਜ ਨੂੰ ਤੁਰੰਤ ਚਲਾਨ ਕਰਕੇ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਰਿਜਨਲ ਟਰਾਂਸਪੋਰਟ ਅਫ਼ਸਰ ਨੇ ਪੰਜਾਬ ਰੋਡਵੇਜ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਉਹ ਆਪਣੇ ਡਰਾਈਵਰਾਂ ਨੂੰ ਸਖ਼ਤ ਹਦਾਇਤ ਦੇਣ ਕਿ ਕੋਈ ਵੀ ਸਰਕਾਰੀ ਬੱਸ, ਬੱਸ ਅੱਡੇ ਦੇ ਬਾਹਰ ਤੋਂ ਸਵਾਰੀਆਂ ਨਹੀਂ ਚੁਕੇਗੀ ਅਤੇ ਨਾ ਹੀ ਉਤਾਰੇਗੀ। ਇਸ ਨਾਲ ਨਾ ਕੇਵਲ ਬੱਸ ਅੱਡੇ ਦੇ ਬਾਹਰ ਦੀ ਭੀੜ ‘ਤੇ ਕਾਬੂ ਪਾਇਆ ਜਾ ਸਕੇਗਾ ਬਲਕਿ ਦੁਰਘਟਨਾਵਾਂ ਦੀ ਗਿਣਤੀ ਵਿਚ ਵੀ ਕਮੀ ਆਵੇਗੀ।
ਇਸ ਮੀਟਿੰਗ ਵਿਚ ਐਸ.ਐਚ.ਓ ਹਰਿਆਨਾ ਲੋਮੇਸ਼ ਸ਼ਰਮਾ, ਪੰਜਾਬ ਰੋਡਵੇਜ ਦੇ ਵੈਲਫੇਅਰ ਇੰਸਪੈਕਟਰ ਗੁਰਮੀਤ ਸਿੰਘ, ਗੌਰਵ ਟਰਾਂਸਪੋਰਟ ਤੋਂ ਵਰੁਣ ਏਰੀ, ਰਾਜਧਾਨੀ ਟਰਾਂਸਪੋਰਟ ਤੋਂ ਗੁਰਦੀਪ ਸਿੰਘ ਅਤੇ ਕਰਤਾਰ ਬੱਸ ਸਰਵਿਸ ਤੋਂ ਰਾਜਿੰਦਰ ਕੁਮਾਰ ਵੀ ਮੌਜ਼ੂਦ ਸਨ।