Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ -1ਦਾ ਸ਼ਾਨਦਾਰ ਆਗਾਜ

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਬਟਾਲਾ -1ਦਾ ਸ਼ਾਨਦਾਰ ਆਗਾਜ

ਬਟਾਲਾ, 20 ਸਤੰਬਰ (ਅਵਿਨਾਸ਼ ਸ਼ਰਮਾ )

ਖੇਡਾਂ ਮਨੁੱਖ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ : ਡਾ. ਅਨਿਲ ਸ਼ਰਮਾ

: ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਹੇਠ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: ਸਕੂਲ ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਬਲਾਕ ਬਟਾਲਾ 1 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ ਹੋਇਆ।ਜਿਸ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਜਸਬੀਰ ਕੌਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਤੇ ਹਾਜ਼ਰ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ।

ਇਸ ਮੌਕੇ ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾ ਨੇ ਕਿਹਾ ਕਿ ਖੇਡਾਂ ਦਾ ਵਿਦਿਆਰਥੀਆਂ ਦੇ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਇਹ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ।

ਇਸ ਮੌਕੇ ਬੀ.ਪੀ.ਈ.ਓ, ਜਸਵਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਤੇ ਅਮਲ ਕਰਦੇ ਹੋਏ , ਉਨ੍ਹਾਂ ਵੱਲੋਂ ਬਲਾਕ ਬਟਾਲਾ 1 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਖੇਡਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚੇ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਗਿਆ ਕਿ ਅੱਜ ਅਥਲੈਟਿਕਸ , ਕੁਸ਼ਤੀ, ਬੈਡਮਿੰਟਨ , ਲੰਬੀ ਛਾਲ , ਰਿਲੇਅ ਦੋੜ , ਫੁੱਟਬਾਲ ਆਦਿ ਮੁਕਾਬਲੇ ਕਰਵਾਏ ਗਏ ਹਨ।

ਇਸ ਮੌਕੇ ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ , ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਅਮਰਜੀਤ ਕੌਰ, ਜਸਵਿੰਦਰ ਸਿੰਘ , ਸਿਮਰਨਪਾਲ ਸਿੰਘ, ਅਮਨਦੀਪ ਕੌਰ, ਵਿਨੋਦ ਸ਼ਰਮਾ, ਹੈੱਡ ਟੀਚਰ ਰਵਿੰਦਰ ਸਿੰਘ, ਜਸਪਾਲ ਸਿੰਘ ਕਾਹਲੋਂ, ਲਖਬੀਰ ਸਿੰਘ, ਸੁਖਦੇਵ ਸਿੰਘ, ਸੂਰਜ ਪ੍ਰਕਾਸ਼, ਅਜੈਪਾਲ ਸਿੰਘ, ਲੈਕਚਰਾਰ ਰਣਜੀਤ ਭਗਤ, ਕਮਲ ਸ਼ਰਮਾ ਡੀ.ਪੀ.ਈ., ਸਤਨਾਮ ਸਿੰਘ ਡੀ.ਪੀ.ਈ. , ਪਰਮਿੰਦਰ ਸਿੰਘ ਡੀ.ਪੀ.ਈ., ਪੀ.ਟੀ. ਰਾਜਕੁਮਾਰ, ਗਗਨਦੀਪ ਸਿੰਘ, ਰਾਮ ਸਿੰਘ ,ਕੁਲਦੀਪ ਸਿੰਘ,ਜਤਿੰਦਰ ਸਿੰਘ , ਅਮਿਤ ਸਿੰਘ, ਸੰਜੀਵ ਵਰਮਾ, ਮੰਗਤ ਰਾਮ, ਰੂਪ ਕੌਰ, ਸੰਦੀਪ ਕੌਰ, ਕਮਲੇਸ਼ ਕੁਮਾਰੀ , ਜਸਪਾਲ ਸਿੰਘ, ਪਲਵਿੰਦਰ ਸਿੰਘ, ਸੁਖਦੇਵ ਸਿੰਘ, ਪੂਨਮ ਬਾਲਾ, ਪਰਮਜੀਤ ਕੌਰ , ਰਾਜਬੀਰ ਕੌਰ, ਰੇਖਾ , ਜਤਿੰਦਰ ਕੌਰ, ਅਮਨਦੀਪ ਕੌਰ , ਪਰਮਜੀਤ ਕੌਰ, ਸੰਦੀਪ ਕੌਰ, ਅਮਰਜੀਤ ਸਿੰਘ , ਜੋਗਿੰਦਰਪਾਲ , ਆਦਿ ਹਾਜ਼ਰ ਸਨ।