Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਨੇ ਪਿੰਡ ਜੈਂਤੀਪੁਰ ਪਹੁੰਚ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਨਾਲ ਕੀਤੀ ਮੁਲਾਕਾਤ

ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਨੇ ਪਿੰਡ ਜੈਂਤੀਪੁਰ ਪਹੁੰਚ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਨਾਲ ਕੀਤੀ ਮੁਲਾਕਾਤ

ਬਟਾਲਾ, 21 ਸਤੰਬਰ (ਅਵਿਨਾਸ਼ ਸ਼ਰਮਾ )

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਗੜੇ ਹੋ ਕੇ ਕੰਮ ਕਰਨ ਲਈ ਕਿਹਾ

 – ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਪਿੰਡ ਜੈਂਤੀਪੁਰ ਵਿਖੇ ਪਹੁੰਚ ਕੇ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਰਜਿੰਦਰ ਕੁਮਾਰ ਪੱਪੂ ਜੈਂਤੀਪੁਰ ਨਾਲ ਉਹਨਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ। ਇਸ ਮੌਕੇ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਅਤੇ ਸਰਪੰਚ ਸੰਦੀਪ ਕੁਮਾਰ ਵੀ ਮੌਕੇ ਤੇ ਹਾਜਰ ਸਨ। ਇਸ ਮੌਕੇ ਬਟਾਲਾ ਦੀ ਰਾਜਨੀਤੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਮਜਬੂਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿਚ ਗੱਲਬਾਤ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਦੱਸਿਆ ਕਿ ਉਹਨਾਂ ਨੇ ਸ.ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਬਟਾਲਾ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਉਹ ਚੱਟਾਨ ਵਾਂਗ ਖੜ੍ਹੇ ਹਨ ਅਤੇ ਲਗਾਤਾਰ ਹਲਕੇ ਅੰਦਰ ਵਿਚਰ ਕੇ ਭਵਿੱਖ ਦੀ ਰਾਜਨੀਤੀ ਨੂੰ ਲੈ ਕੇ ਵਰਕਰਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਪੰਚਾਇਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਾਂਗਰਸ ਦੇ ਨੁੰਮਾਇਦੇ ਇਹਨਾਂ ਚੋਣਾਂ ਵਿੱਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਇਹ ਵੀ ਦੱਸਿਆ ਕਿ ਸ.ਰੰਧਾਵਾ ਨੇ ਉਹਨਾਂ ਨੂੰ ਹਲਕਾ ਬਟਾਲਾ ਅੰਦਰ ਪੂਰੀ ਸਰਗਰਮੀ ਨਾਲ ਕੰਮ ਕਰਨ ਦਾ ਹੌਸਲਾ ਦਿੱਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਹੀ ਵੱਡੀਆਂ ਜਿੰਮੇਵਾਰੀਆਂ ਦਿੰਦੀ ਹੈ। ਉਹਨਾਂ ਕਿਹਾ ਕਿ ਮੇਰਾ ਮੁੱਖ ਮਕਸਦ ਪਾਰਟੀ ਨੂੰ ਮਜ਼ਬੂਤ ਕਰਨਾ ਹੈ ਜਿਸ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ।

error: copy content is like crime its probhihated