Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫਗਵਾੜਾ ਪੁਲਿਸ ਨੇ ਸਪੈਸ਼ਲ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਕੀਤਾ ਕਾਬੂ

ਫਗਵਾੜਾ ਪੁਲਿਸ ਨੇ ਸਪੈਸ਼ਲ ਚੈਕਿੰਗ ਦੌਰਾਨ ਇੱਕ ਨਸ਼ਾ ਤਸਕਰ ਕੀਤਾ ਕਾਬੂ

ਫਗਵਾੜਾ 23 ਸਤੰਬਰ (ਲਾਲੀ)

– ਵਤਸਲਾ ਗੁਪਤਾ ,ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜਿਲਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਵਿੱਚ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਟੀਮ ਵੱਲੋਂ ਸਪੈਸ਼ਲ ਚੈਕਿੰਗ ਦੌਰਾਨ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ l ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 22.09.24 ਨੂੰ ਸੂਚਨਾ ਮਿਲੀ ਸੀ ਕਿ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਪਾਰਟੀ ਬਰਾਏ ਸਪੈਸ਼ਲ ਚੈਕਿੰਗ ਅਤੇ ਜੇ.ਸੀ.ਟੀ. ਫਾਟਕ ਸਾਹਮਣੇ ਮੌਜੂਦ ਸੀ ਤਾਂ ਮੁਖਬਰ ਖਾਸ ਤੋਂ ਇਤਲਾਹ ਮਿਲੀ ਕਿ ਸਾਮੂ ਪੁੱਤਰ ਸ੍ਰੀ ਸੰਤ ਰਾਮ ਵਾਸੀ ਛੱਜ ਕਲੋਨੀ ਫਗਵਾੜਾ ਜੋ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਅਰਬਨ ਅਸਟੇਟ ਫਗਵਾੜਾ ਅਤੇ ਸੀ.ਆਰ.ਪੀ. ਕਲੋਨੀ ਵਿੱਚ ਗਾਹਕਾਂ ਨੂੰ ਨਸ਼ਾ ਵੇਚਣ ਵਾਸਤੇ ਘੁੰਮ ਰਿਹਾ ਹੈ, ਜੇਕਰ ਦੁਸਾਂਝ ਗੇਟ ਪਰ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਨੌਜਵਾਨ ਨਸ਼ੇ ਸਮੇਤ ਕਾਬੂ ਆ ਸਕਦਾ ਹੈ l ਜਿਸ ‘ਤੇ ਥਾਣਾ ਸਿਟੀ ਫਗਵਾੜਾ ਦੀ ਪੁਲਿਸ ਪਾਰਟੀ ਵੱਲੋਂ ਦੋਸਾਂਝ ਗੇਟ ਪੁੱਜ ਕੇ ਨਾਕਾਬੰਦੀ ਕੀਤੀ ਤਾਂ ਦੌਰਾਨੇ ਨਾਕਾਬੰਦੀ ਅਰਬਨ ਅਸਟੇਟ ਫਗਵਾੜਾ ਸਾਈਡ ਤੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋ 15 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ ਹੈ l ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨ ਦਾ ਨਾਮ ਪਤਾ ਪੁੱਛਣ ‘ਤੇ ਉਸਨੇ ਆਪਣਾ ਨਾਮ ਸਾਮੂ ਪੁੱਤਰ ਸ੍ਰੀ ਸੰਤ ਰਾਮ ਵਾਸੀ ਛੱਜ ਕਲੋਨੀ ਫਗਵਾੜਾ ਥਾਣਾ ਸਿਟੀ ਫਗਵਾੜਾ ਦੱਸਿਆ ਜਿਸ ‘ਤੇ ਸਾਮੂ ਪੁੱਤਰ ਸ੍ਰੀ ਸੰਤ ਰਾਮ ਵਾਸੀ ਛੱਜ ਕਲੋਨੀ ਫਗਵਾੜਾ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮੁਕੱਦਮਾ ਨੰਬਰ 213 ਮਿਤੀ 21.09.2024 ਅ/ਧ 21- 61-85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਫਗਵਾੜਾ ਦਰਜ ਰਜਿਸਟਰ ਕੀਤਾ ਗਿਆ ਹੈ l