Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਅੰਗਹੀਣ,ਵਿਧਵਾ ਅਤੇ ਬੁਢਾਪਾ ਪੈਨਸ਼ਨ ਨਾ ਮਿਲਣ ਕਾਰਨ ਲਾਭਪਾਤਰੀਆਂ ਨੂੰ ਹੋਣਾ ਪੈ ਰਿਹਾ ਹੈ ਖੱਜਲ ਖੁਆਰ*

*ਅੰਗਹੀਣ,ਵਿਧਵਾ ਅਤੇ ਬੁਢਾਪਾ ਪੈਨਸ਼ਨ ਨਾ ਮਿਲਣ ਕਾਰਨ ਲਾਭਪਾਤਰੀਆਂ ਨੂੰ ਹੋਣਾ ਪੈ ਰਿਹਾ ਹੈ ਖੱਜਲ ਖੁਆਰ*

ਫਗਵਾੜਾ 23 ਸਤੰਬਰ (ਲਾਲੀ)

ਵੱਖ-ਵੱਖ ਆਗੂਆਂ ਨੇ ਡੀ.ਸੀ.ਦੇ ਨਾਮ ਦਿੱਤਾ ਮੰਗ ਪੱਤਰ

ਕਿਹਾ-ਜੇਕਰ 27 ਸਤੰਬਰ ਤੱਕ ਪੈਨਸ਼ਨਾਂ ਜਾਰੀ ਨਹੀਂ ਹੁੰਦੀਆਂ ਤਾਂ ਹੋਵੇਗਾ ਹਾਈਵੇ ਜਾਮ

: ਜ਼ਿਲ੍ਹਾ ਕਪੂਰਥਲਾ ਵਿੱਚ ਅੰਗਹੀਣ, ਵਿਧਵਾ ਅਤੇ ਬੁਢਾਪਾ ਪੈਨਸ਼ਨਾਂ ਨਾ ਮਿਲਣ ਦੇ ਚੱਲਦਿਆਂ ਅੱਤ ਦੀ ਮਹਿੰਗਾਈ ਕਾਰਨ ਲਾਭਪਾਤਰੀਆਂ ਨੂੰ ਘਰ ਦਾ ਗੁਜਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ l ਇਸ ਸਬੰਧੀ ਅੱਜ ਵੱਖ – ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਡੀ.ਸੀ. ਕਪੂਰਥਲਾ ਦੇ ਨਾਮ ਇੱਕ ਮੰਗ ਪੱਤਰ ਏ.ਡੀ.ਸੀ. ਜਨਰਲ ਸਿਖਾ ਭਗਤ ਨੂੰ ਸੌਂਪਿਆ ਗਿਆ। ਇਸ ਮੌਕੇ ਦਿਵਿਆਂਗ ਐਕਸ਼ਨ ਕਮੇਟੀ, ਰਾਸ਼ਟਰੀ ਵਿਕਲਾਂਗ ਪਾਰਟੀ ਅਤੇ ਲੂਇਸ ਬਰੇਲ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਮੁੱਖ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 27 ਸਤੰਬਰ ਤੱਕ ਪੈਨਸ਼ਨਾਂ ਜਾਰੀ ਨਹੀਂ ਕੀਤੀਆਂ ਗਈਆਂ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਭਾਰੀ ਇਕੱਠ ਕਰਕੇ ਹਾਈਵੇ ਜਾਮ ਕੀਤਾ ਜਾਵੇਗਾ , ਜਿਸਦੀ ਸਾਰੀ ਜ਼ਿੰਮੇਵਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਉਪਰੋਕਤ ਜਾਣਕਾਰੀ ਸਾਂਝੀ ਕਰਦਿਆਂ ਦਿਵਿਆਂਗ ਐਕਸ਼ਨ ਕਮੇਟੀ ਦੇ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ, ਰਾਸ਼ਟਰੀ ਵਿਕਲਾਂਗ ਪਾਰਟੀ ਦੇ ਆਲ ਇੰਡੀਆ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਮਰਵਾਹਾ, ਬਲਾਈਂਡ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰਦੀਪ ਕੁਮਾਰ, ਦਿਵਿਆਂਗ ਐਕਸ਼ਨ ਕਮੇਟੀ ਦੇ ਕੋਰ ਕਮੇਟੀ ਮੈਂਬਰ ਲਹਿੰਬਰ ਸਿੰਘ ਸੁਲਤਾਨਪੁਰ, ਦਿਵਿਆਂਗ ਐਕਸ਼ਨ ਕਮੇਟੀ ਦੇ ਕੋਰ ਕਮੇਟੀ ਮੈਂਬਰ ਕਸ਼ਮੀਰੀ ਲਾਲ ਕਪੂਰਥਲਾ, ਸੀਨੀਅਰ ਆਗੂ ਮੋਹਨ ਸਿੰਘ ਆਹਲੂਵਾਲੀਆ, ਜੋਗਿੰਦਰ ਸਿੰਘ ਕਾਦੂਪੁਰ ਆਦਿ ਨੇ ਦੱਸਿਆ ਕਿ ਬਹੁਤ ਹੀ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਅਗਸਤ ਮਹੀਨੇ ਦੀ ਪੈਨਸ਼ਨ ਨਾ ਮਿਲਣ ਕਾਰਨ ਅੱਤ ਦੀ ਮਹਿੰਗਾਈ ਦੇ ਚੱਲਦਿਆਂ ਉਹਨਾਂ ਨੂੰ ਜੀਵਨ ਬਤੀਤ ਕਰਨਾ ਬਹੁਤ ਹੀ ਮੁਸ਼ਕਲ ਹੋ ਗਿਆ ਹੈ। ਏ.ਡੀ.ਸੀ.ਜਨਰਲ ਸਿਖਾ ਭਗਤ ਨੇ ਉਕਤ ਆਗੂਆਂ ਦੇ ਵਫਦ ਨੂੰ ਵਿਸ਼ਵਾਸ ਦਿਵਾਇਆ ਕਿ ਦੋ ਦਿਨਾਂ ਤੱਕ ਕਪੂਰਥਲਾ ਜ਼ਿਲ੍ਹੇ ਦੇ ਸਾਰੇ ਲਾਭਪਾਤਰੀਆਂ ਦੇ ਖਾਤਿਆ ਵਿੱਚ ਪੈਨਸ਼ਨਾਂ ਪਾ ਦਿੱਤੀਆਂ ਜਾਣਗੀਆਂ । ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਕਪੂਰਥਲਾ ਦੇ ਮੁੱਖ ਕਲਰਕ ਰੋਮਿਤ ਵੀ ਹਾਜ਼ਰ ਸਨ।